ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

Punjab Police got big success against drug traffickers

ਚੰਡੀਗੜ੍ਹ, 23 ਜੁਲਾਈ : ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 184ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 776 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਅੱਜ 184ਵੇਂ ਦਿਨ, ਪੁਲਿਸ ਟੀਮਾਂ ਨੇ 472 ਵਿਅਕਤੀਆਂ ਨੂੰ ਪੰਜ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਕੁੱਲ 52,174 ਗ੍ਰਿਫ਼ਤਾਰੀਆਂ ਹੋਈਆਂ ਹਨ।

ਹੋਰ ਖ਼ਬਰਾਂ :-  ਆਪ੍ਰੇਸ਼ਨ ਸਿੰਦੂਰ: ਭਾਰਤ ਨੇ ਪਹਿਲਗਾਮ ਦਾ ਬਦਲਾ ਲੈਣ ਲਈ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਟਿਕਾਣਿਆਂ 'ਤੇ ਨਿਸ਼ਾਨਾ ਸਾਧਿਆ

ਇਸ ਤੋਂ ਇਲਾਵਾ 288 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 509ਵੇਂ ਦਿਨ ਵੀ ਜਾਰੀ ਰੱਖਦਿਆਂ ਜਿਸ ਵਿੱਚ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Leave a Reply

Your email address will not be published. Required fields are marked *