ਵਿਧਾਇਕ ਜਿੰਪਾ ਨੇ ਬਹਾਦਰਪੁਰ ਦੇ ਠਠਿਆਰਾ ਮੁਹੱਲੇ ‘ਚ ਇੰਟਰਲਾਕ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

MLA Jimpa inaugurated the construction work of interlocking streets in Thathiara Mohalla of Bahadurpur
ਹੁਸ਼ਿਆਰਪੁਰ, 2 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਹਾਦਰਪੁਰ ਖੇਤਰ ਵਿੱਚ 23 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕ ਗਲੀਆਂ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ।
     ਵਿਧਾਇਕ ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਹਾਦਰਪੁਰ ਦੇ ਠਠਿਆਰਾ ਮੁਹੱਲੇ ਦੀਆਂ ਸਾਰੀਆਂ ਗਲੀਆਂ ਦਾ ਨਿਰਮਾਣ ਇੰਟਰਲਾਕ ਟਾਈਲਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਇੱਕਸਾਰ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਬਹਾਦਰਪੁਰ ਵਿੱਚ ਇਹ ਵਿਕਾਸ ਕਾਰਜ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।
     ਉਨ੍ਹਾਂ ਕਿਹਾ ਕਿ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀਆਂ ਗਲੀਆਂ ਨਾ ਸਿਰਫ਼ ਵਧੇਰੇ ਟਿਕਾਊ ਹੋਣਗੀਆਂ, ਸਗੋਂ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਕਰਨਗੀਆਂ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਵੀ ਸਹੂਲਤ ਮਿਲੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।
        ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ 45 ਤੋਂ ਵੱਧ ਨਵੇਂ ਟਿਊਬਵੈੱਲ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ 100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਖੇਤਰ ਦੇ ਸਮੁੱਚੇ ਵਿਕਾਸ ਲਈ ਇਸੇ ਰਫ਼ਤਾਰ ਨਾਲ ਕੰਮ ਜਾਰੀ ਰਹਿਣਗੇ।
       ਸਥਾਨਕ ਨਿਵਾਸੀਆਂ ਨੇ ਖੇਤਰ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ। ਕੌਂਸਲਰ ਪਰਵੀਨ ਸੈਣੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਠਠਿਆਰਾ ਮੁਹੱਲੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਉਨ੍ਹਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲਣਗੀਆਂ।
     ਇਸ ਮੌਕੇ ਪ੍ਰਦੀਪ ਸੈਣੀ, ਕ੍ਰਿਸ਼ਨ ਸੈਣੀ, ਵਿਜੈ ਅਤੇ ਕੁਲਦੀਪ ਕੌਰ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਸਥਾਨਕ ਨਿਵਾਸੀ ਹਾਜ਼ਰ ਸਨ।
 
ਹੋਰ ਖ਼ਬਰਾਂ :-  ਪੈਸੇ ਤੇ ਵਾਤਵਰਣ ਦੀ ਬਚਤ ਲਈ ਲਾਹੇਵੰਦ ਹੈ ਸਰਫੇਸ ਸੀਡਰ ਦੀ ਵਿਧੀ

Leave a Reply

Your email address will not be published. Required fields are marked *