ਹਲਕਾ ਵਿਧਾਇਕ ਭਰਾਜ ਨੇ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Constituency MLA Bharaj handed over appointment letters to five newly appointed Anganwadi workers

ਭਵਾਨੀਗੜ੍ਹ/ਸੰਗਰੂਰ, 3 ਅਗਸਤ: ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਆਪਣਾ ਮੁੱਖ ਧਿਆਨ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਲਈ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਨਿਯੁਕਤ ਕਰਕੇ ਆਂਗਣਵਾੜੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਵਰਕਰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੀਆਂ।

ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਬਿਹਤਰ ਪੋਸ਼ਣ, ਹਰ ਮਾਂ ਨੂੰ ਸਿਹਤ ਸਬੰਧੀ ਲੋੜੀਂਦੀਆਂ ਸੇਵਾਵਾਂ ਅਤੇ ਹਰ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਇਸ ਦਿਸ਼ਾ ਵਿੱਚ ਆਂਗਣਵਾੜੀ ਵਰਕਰਾਂ ਦੀ ਜ਼ਿੰਮੇਵਾਰੀ ਬਹੁਤ ਅਹਿਮ ਹੈ ਅਤੇ ਉਹ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੀਆਂ ਹਨ।

ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਵਿੱਚ ਅਮਨਦੀਪ ਕੌਰ (ਪਿੰਡ ਮੁਨਸ਼ੀਵਾਲਾ), ਜਗਦੀਪ ਕੌਰ (ਬਾਸੀਅਰਖ), ਜ਼ਰੀਨਾ (ਰਾਜਪੁਰਾ), ਮਨਪ੍ਰੀਤ ਕੌਰ (ਨਦਾਮਪੁਰ) ਅਤੇ ਗੁਰਕਮਲ ਕੌਰ (ਖਿਲਰੀਆਂ) ਸ਼ਾਮਲ ਹਨ। ਇਸ ਮੌਕੇ ਸਾਰੀਆਂ ਨਵ-ਨਿਯੁਕਤ ਵਰਕਰਾਂ ਨੇ ਆਪਣੀ ਡਿਊਟੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੀ.ਡੀ.ਪੀ.ਓ. ਭਵਾਨੀਗੜ੍ਹ ਸ੍ਰੀਮਤੀ ਨੇਹਾ ਸਿੰਘ, ਸੀ.ਡੀ.ਪੀ.ਓ. ਸੰਗਰੂਰ ਸ੍ਰੀਮਤੀ ਸਰੂ ਰਾਣਾ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Leave a Reply

Your email address will not be published. Required fields are marked *