ਬਟਾਲਾ, 4 ਅਗਸਤ ( ) ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵੀਜ਼ਨ ਹੇਠ ਅੱਜ ਦੂਜੇ ਦਿਨ ਅਪਰੇਸ਼ਨ ਪ੍ਰਹਾਰ (4.0) ਤਹਿਤ ਬਟਾਲਾ ਪੁਲਿਸ ਵੱਲੋਂ ਗੈਂਗਸਟਰਵਾਦ, ਨਸ਼ਾ-ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਦੌਰਾਨ ਜਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜਮਾਂ, ਗੈਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਸਾਥੀਆਂ ਅਤੇ ਉਹਨਾਂ ਦੇ ਟਿਕਾਣਿਆਂ ‘ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਹਨਾਂ ਇਲਾਕਿਆਂ ਦੀ ਸਰਚ ਕੀਤੀ ਗਈ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਕੁੱਲ 346 ਦੋਸ਼ੀ ਗ੍ਰਿਫਤਾਰ ਕੀਤੇ ਗਏ, ਹੀਨੀਅਸ ਕ੍ਰਾਈਮ ਦੇ 24 ਦੋਸ਼ੀ ਗ੍ਰਿਫਤਾਰ, ਪੀ.ਓ ਗ੍ਰਿਫਤਾਰ 09,, ਜੁਰਮ ਰੋਕੂ ਕਾਰਵਾਈਆਂ 134, ਐਨ.ਡੀ.ਪੀ.ਐਸ ਐਕਟ 83 ਦੋਸ਼ੀ, ਰਿਕਵਰੀ ਦੌਰਾਨ 604.5 ਗ੍ਰਾਮ ਹੈਰੋਇਨ, 160 ਗੋਲੀਆਂ, ਡਰੱਗਮਨੀ 35000 ਰੁਪਏ, ਨਾਜਾਇਜ਼ ਸ਼ਰਾਬ 98250 ਮਿਲੀਲੀਟਰ, ਲਾਹਣ 90 ਕਿਲੋ, ਸੋਨਾ 150 ਗ੍ਰਾਮ, 01 ਮੋਟਰਸਾਈਕਲ, 418 ਚਲਾਨ, ਵਾਹਨ ਜ਼ਬਤ 06 ਅਤੇ ਵਹੀਕਲ ਰਾਊਂਡ ਅੱਪ ਬੈਡ ਐਲੀਮੈਂਟ 75 ਕਾਬੂ ਕੀਤੇ ਗਏ। ਇਸ ਮੁਹਿੰਮ ਵਿੱਚ 04 ਐਸ.ਪੀ, 08 ਡੀ.ਐ.ਸਪੀ, ਐਨ.ਜੀ.ਓਜ 55, ਈਪੀਓਜ਼ 435 ਤਾਇਨਾਤ ਕੀਤੇ ਗਏ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਟਾਲਾ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੀ ਹੈ। ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਅਪਰਾਧਿਕ ਗਤੀਵਿਧੀ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ‘ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।