ਐਸ.ਆਈ.ਆਰ ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਮੁਕੰਮਲ

House-to-house enumeration phase successfully completed in Tarn Taran district under SIR

ਤਰਨ ਤਾਰਨ, 5 ਅਗਸਤ :
           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਪਹਿਲਾ ਪੜਾਅ (ਬੀ.ਐਲ.ਓਜ਼ ਦੁਆਰਾ ਘਰ-ਘਰ ਗਣਨਾ) ਸਫਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 3 ਅਗਸਤ 2026 ਤੱਕ ਜ਼ਿਲ੍ਹੇ ਭਰ ਵਿੱਚ 703160 ਗਣਨਾ ਫਾਰਮ ਇਕੱਤਰ ਕਰਕੇ ਡਿਜੀਟਾਈਜ਼ਡ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ  ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਵਿੱਚ ਕੁੱਲ 777353 ਵੋਟਰ ਸਨ। ਇਨ੍ਹਾਂ ਵਿੱਚੋਂ 74193 ਫਾਰਮ ਇਕੱਤਰ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਨਾ ਇਕੱਤਰ ਹੋਏ ਫਾਰਮਾਂ ਵਿੱਚ 20956 ਅਜਿਹੇ ਵੋਟਰ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਜਦ ਕਿ 8325 ਵੋਟਰ ਗੈਰ ਹਾਜ਼ਰ, 37569 ਪੱਕੇ ਤੌਰ ‘ਤੇ ਸ਼ਿਫਟ ਅਤੇ 6980 ਡਬਲ ਵੋਟ ਵਾਲੇ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾ ਇਕੱਤਰ ਹੋਏ ਫਾਰਮਾਂ ਵਿੱਚ 363 ਅਜਿਹੇ ਹਨ ਜਿਨ੍ਹਾਂ ਨੇ ਹਸਤਾਖ਼ਰ ਕਰਨ ਤੋਂ ਮਨ੍ਹਾ ਕੀਤਾ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਹੁਣ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ 703160 ਵੋਟਰ ਹੋਣਗੇ। ਇਨ੍ਹਾਂ ਵਿੱਚੋਂ ਵਿਧਾਨ ਸਭਾ ਚੋਣ ਹਲਕਾ ਤਰਨ ਤਾਰਨ ਵਿੱਚ 172148, ਖੇਮਕਰਨ ਵਿੱਚ 180784, ਪੱਟੀ ਵਿੱਚ 169392 ਅਤੇ ਖਡੂਰ ਸਾਹਿਬ ਵਿੱਚ 180836 ਵੋਟਰ ਹੋਣਗੇ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਜਾਵੇਗੀ। ਇਸ ਉਪਰੰਤ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।

ਇਸ ਦੇ ਨਾਲ-ਨਾਲ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਉਪਰੰਤ ਜਿਨ੍ਹਾਂ 23587 ਵੋਟਰਾਂ ਦੀ 2003 ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਉਕਤ ਵੋਟਰਾਂ ਨੂੰ ਦਸਤਾਵੇਜ਼ ਪੇਸ਼ ਕਰਨ ਲਈ ਨੋਟਿਸ ਭੇਜੇ ਜਾਣਗੇ। ਇਸ ਤੋਂ ਇਲਾਵਾ ਘਰ-ਘਰ ਸਰਵੇ ਦੌਰਾਨ ਕੀਤੀ ਮੈਪਿੰਗ ਦੌਰਾਨ 72682 ਵੋਟਰਾਂ ਦੀ ਜਾਣਕਾਰੀ ਵਿੱਚ ਤਰੁੱਟੀਆਂ ਪਾਈਆਂ ਗਈਆਂ ਹਨ। ਇਨ੍ਹਾਂ ਵੋਟਰਾਂ ਨੂੰ ਤਰੁੱਟੀਆਂ ਦੂਰ ਕਰਨ ਲਈ ਦਸਤਾਵੇਜ਼ ਜਮ੍ਹਾ ਕਰਵਾਉਣੇ ਪੈਣਗੇ ਅਤੇ ਤਰੁਟੀਆਂ ਨਾ ਹੱਲ ਹੋਣ ਦੀ ਸੂਰਤ ਵਿੱਚ ਇਨ੍ਹਾਂ ਵੋਟਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਜਾਣਗੇ। ਇਸ ਸੂਰਤ ਵਿੱਚ ਵਧੇਰੇ ਦਸਤਾਵੇਜ਼ ਜਮ੍ਹਾ ਕਰਾਉਣ ਲਈ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਜਾਣ ਵਾਲੇ ਅੰਦਾਜ਼ਨ ਨੋਟਿਸਾਂ ਦੀ ਗਿਣਤੀ 96269 ਹੋਵੇਗੀ।

ਹੋਰ ਖ਼ਬਰਾਂ :-  “ਆਪ ਦੀ ਸਰਕਾਰ ਆਪ ਦੇ ਦੁਆਰ” - ਮੁਹਿੰਮ ਤਹਿਤ 7 ਫ਼ਰਵਰੀ ਨੂੰ 17 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ: ਜਸਪ੍ਰੀਤ ਸਿੰਘ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਾਅਵਿਆਂ/ਇਤਰਾਜਾਂ ਦਾ ਨਿਪਟਾਰਾ ਅਤੇ ਨੋਟਿਸਾਂ ਦਾ ਨਿਪਟਾਰਾ 8 ਅਕਤੂਬਰ, 2026 ਨੂੰ ਕਰਨ ਉਪਰੰਤ ਵੋਟਰ ਸੂਚੀ ਦੀ ਫਾਈਨਲ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 14 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਸ ਨਾਲ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 911 ਤੋਂ ਵੱਧ ਕੇ 925 ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 ਤੋਂ ਵੱਧ ਕੇ 226 ਹੋ ਗਈ ਹੈ ਜਦਕਿ ਖੇਮਕਰਨ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੱਟੀ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 225 ਤੋਂ ਵੱਧ ਕੇ 228 ਅਤੇ ਖਡੂਰ ਸਾਹਿਬ ਵਿੱਚ 229 ਤੋਂ ਵੱਧ ਕੇ 236 ਹੋ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਮੁੜ ਦੁਹਰਾਇਆ ਕਿ ਹਰੇਕ ਯੋਗ ਵੋਟਰ ਦਾ ਨਾਂ ਵੋਟਰ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ। 

Leave a Reply

Your email address will not be published. Required fields are marked *