ਜਪਾਨ ਵਿੱਚ ਆਯੋਜਿਤ ਏਸ਼ੀਅਨ ਕੈਨੋ ਮੈਰਾਥਨ ਚੈਂਪੀਅਨਸ਼ਿਪ ਵਿੱਚ ਚੰਡੀਗੜ੍ਹ ਦੇ 20 ਸਾਲਾ ਨੌਜਵਾਨ ਖਿਡਾਰੀ ਜਗਨਬੀਰ ਸਿੰਘ ਬਾਜਵਾ ਨੇ ਸ਼ਾਨਦਾਰ ਪ੍ਰਦਰਸ਼ਨ

ਜਪਾਨ ਵਿੱਚ ਆਯੋਜਿਤ ਏਸ਼ੀਅਨ ਕੈਨੋ ਮੈਰਾਥਨ ਚੈਂਪੀਅਨਸ਼ਿਪ ਵਿੱਚ ਚੰਡੀਗੜ੍ਹ ਦੇ 20 ਸਾਲਾ ਨੌਜਵਾਨ ਖਿਡਾਰੀ ਜਗਨਬੀਰ ਸਿੰਘ ਬਾਜਵਾ ਨੇ ਸ਼ਾਨਦਾਰ ਪ੍ਰਦਰਸ਼ਨ

ਜਗਨਬੀਰ ਸਿੰਘ ਬਾਜਵਾ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਕੇਵਲ ਚੰਡੀਗੜ੍ਹ, ਬਲਕਿ ਪੂਰੇ ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਏਸ਼ੀਅਨ ਕੈਨੋ ਮੈਰਾਥਨ ਚੈਂਪੀਅਨਸ਼ਿਪ (Asian Canoe Marathon Championship) ਵਰਗੇ ਵੱਡੇ ਮੰਚ ‘ਤੇ ਜਿੱਤ ਹਾਸਲ ਕਰਨਾ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਜਨੂੰਨ ਦਾ ਨਤੀਜਾ ਹੈ।

ਅਜਿਹੇ ਉੱਭਰਦੇ ਖਿਡਾਰੀ ਸਾਡੀ ਨੌਜਵਾਨ ਪੀੜ੍ਹੀ ਲਈ ਇੱਕ ਵੱਡੀ ਪ੍ਰੇਰਨਾ ਹਨ। ਜਗਨਬੀਰ ਸਿੰਘ ਬਾਜਵਾ (Jaganbir Singh Bajwa) ਨੂੰ ਇਸ ਸੁਨਹਿਰੀ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ, ਅਤੇ ਆਸ ਹੈ ਕਿ ਉਹ ਭਵਿੱਖ ਵਿੱਚ ਵੀ ਖੇਡ ਦੁਨੀਆ ਵਿੱਚ ਨਵੇਂ ਦਿਸਹੱਦੇ ਕਾਇਮ ਕਰੇਗਾ।

ਪ੍ਰਤੀਯੋਗਤਾ ਦੇ 3.4 ਕਿਲੋਮੀਟਰ ਅਤੇ 10 ਕਿਲੋਮੀਟਰ ਦੋਵਾਂ ਮੁਕਾਬਲਿਆਂ ਵਿੱਚ ਜਗਨਬੀਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੋ ਕਾਂਸੀ ਦੇ ਤਗਮੇ ਆਪਣੇ ਨਾਂ ਕੀਤੇ। ਜਦੋਂ ਕਿ ਪਹਿਲੇ ਨੰਬਰ ‘ਤੇ ਵੀਅਤਨਾਮ ਦੇ ਫਾਮ ਵਾਨ ਹਾਨ, ਦੂਜੇ ਨੰਬਰ ‘ਤੇ ਜਾਪਾਨ ਦੇ ਉਏਦੇ ਸ਼ਿਤੋਰਾ ਅਤੇ ਤੀਜੇ ਨੰਬਰ ‘ਤੇ ਭਾਰਤ ਦੇ ਜਗਨਬੀਰ ਸਿੰਘ ਬਾਜਵਾ ਰਹੇ।

ਹੋਰ ਖ਼ਬਰਾਂ :-  ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

20 ਸਾਲ ਦੇ ਇਸ ਨੌਜਵਾਨ ਖਿਡਾਰੀ ਲਈ ਏਸ਼ੀਆਈ ਪੱਧਰ ਦੀ ਇਸ ਵੱਕਾਰੀ ਪ੍ਰਤੀਯੋਗਤਾ ਵਿੱਚ ਦੋ ਤਗਮੇ ਹਾਸਲ ਕਰਨਾ ਉਸ ਦੀ ਪ੍ਰਤਿਭਾ, ਮਿਹਨਤ ਅਤੇ ਲਗਾਤਾਰ ਕੀਤੇ ਜਾ ਰਹੇ ਅਭਿਆਸ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਜਗਨਬੀਰ ਨੇ ਦੋਵਾਂ ਮੁਕਾਬਲਿਆਂ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੇ ਵਿਚਕਾਰ ਆਪਣੀ ਸਮਰੱਥਾ ਸਾਬਤ ਕੀਤੀ। ਖ਼ਾਸ ਗੱਲ ਇਹ ਰਹੀ ਕਿ ਉਹ ਪ੍ਰਤੀਯੋਗਤਾ ਵਿੱਚ ਘੱਟ ਉਮਰ ਦੇ ਖਿਡਾਰੀਆਂ ਵਿੱਚ ਸ਼ਾਮਲ ਸਨ ਅਤੇ ਇਸ ਦੇ ਬਾਵਜੂਦ ਉਨ੍ਹਾਂ ਨੇ ਦੋਵਾਂ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਈ।

Leave a Reply

Your email address will not be published. Required fields are marked *