ਕੋਟਕਪੂਰਾ ਵਿੱਚ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਗ੍ਰਾਂਟ ਦੇ ਮਨਜ਼ੂਰੀ ਪੱਤਰ

ਕੋਟਕਪੂਰਾ ਵਿੱਚ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਗ੍ਰਾਂਟ ਦੇ ਮਨਜ਼ੂਰੀ ਪੱਤਰ

ਕੋਟਕਪੂਰਾ, 14 ਅਗਸਤ-          ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਐਕਸ-ਸਰਵਿਸਮੈਨ ਵੈਲਫੇਅਰ ਯੂਨੀਅਨ, ਬੀ.ਆਰ.ਡੀ. ਪੰਜਾਬੀ ਜੁੱਤੀ ਕਲੱਸਟਰ ਐਂਡ ਵੈਲਫੇਅਰ ਸੋਸਾਇਟੀ, ਸ੍ਰੀ ਗੁਰੂ ਰਵਿਦਾਸ ਸੋਸਾਇਟੀ, ਭਗਵਾਨ ਵਾਲਮੀਕਿ ਨੌਜਵਾਨ ਸੇਵਾ ਸੁਸਾਇਟੀ, ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਕਲੱਬ ਅਤੇ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਵੱਖ-ਵੱਖ ਲੋਕ ਭਲਾਈ ਕਾਰਜਾਂ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਉਦਮੀਆਂ ਅਤੇ ਵੱਖ-ਵੱਖ ਵਰਗਾਂ ਨੂੰ ਸਹਾਇਤਾ ਦੇਣ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਨੂੰ ਪੰਜਾਬ ਸਰਕਾਰ ਵੱਲੋਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ, ਮਾਤਾਵਾਂ-ਭੈਣਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਸਾਡਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੇ ਖ਼ਜ਼ਾਨੇ ਦੀ ਇੱਕ-ਇੱਕ ਪਾਈ ਲੋਕ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਖਰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਐਕਸ-ਸਰਵਿਸਮੈਨ ਵੈਲਫੇਅਰ ਯੂਨੀਅਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਨਾਲ ਸਬੰਧਤ ਭਲਾਈ ਕਾਰਜਾਂ ਨੂੰ ਸਹਿਯੋਗ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਕੋਟਕਪੂਰਾ ਆਪਣੀ ਇਤਿਹਾਸਕ ਅਤੇ ਵਪਾਰਕ ਪਛਾਣ ਲਈ ਪ੍ਰਸਿੱਧ ਰਿਹਾ ਹੈ। ਕੋਟਕਪੂਰਾ ਦੀ ਕਾਟਨ ਮੰਡੀ, ਰੇਲਵੇ ਸਟੇਸ਼ਨ, ਟਰਾਲੀਆਂ, ਤੇਲ ਡਿਪੂ ਅਤੇ ਹੋਰ ਵਪਾਰਕ ਗਤੀਵਿਧੀਆਂ ਇਸ ਸ਼ਹਿਰ ਦੀ ਵਿਲੱਖਣ ਪਛਾਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੀ ਪੰਜਾਬੀ ਜੁੱਤੀ ਵੀ ਆਪਣੀ ਕਲਾ ਅਤੇ ਗੁਣਵੱਤਾ ਲਈ ਮਸ਼ਹੂਰ ਹੈ ਅਤੇ ਇਸ ਦੀ ਮੰਗ ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਵਿੱਚ ਤਿਆਰ ਹੋਣ ਵਾਲੀ ਪੰਜਾਬੀ ਜੁੱਤੀ ਪਟਿਆਲਾ, ਅੰਮ੍ਰਿਤਸਰ, ਦਿੱਲੀ ਅਤੇ ਮੁੰਬਈ ਤੱਕ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਰਵਾਇਤੀ ਕਲਾ ਨਾਲ ਜੁੜੇ ਕਾਰੀਗਰਾਂ ਨੂੰ ਲੋੜੀਂਦਾ ਮਾਣ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਬੀ.ਆਰ.ਡੀ. ਪੰਜਾਬੀ ਜੁੱਤੀ ਕਲੱਸਟਰ ਐਂਡ ਵੈਲਫੇਅਰ ਸੋਸਾਇਟੀ ਨੂੰ 1 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਜਿਸ ਨਾਲ ਕਲੱਸਟਰ ਨੂੰ ਹੋਰ ਵਿਕਸਤ ਕਰਨ ਅਤੇ ਸਥਾਨਕ ਕਾਰੀਗਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਨੌਜਵਾਨ ਸੇਵਾ ਸੋਸਾਇਟੀ ਨੂੰ ਵੀ 1 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਜਿਸ ਨਾਲ ਇਮਾਰਤ ਦੀ ਮੁਰੰਮਤ ਅਤੇ ਹੋਰ ਜ਼ਰੂਰੀ ਕੰਮ ਕਰਵਾਏ ਜਾ ਸਕਣਗੇ। ਇਸੇ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਕਲੱਬ ਨੂੰ 1 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਖੂਨਦਾਨ ਸਮੇਤ ਵੱਖ-ਵੱਖ ਸਮਾਜ ਸੇਵੀ ਕਾਰਜਾਂ ਵਿੱਚ ਸ਼ਲਾਘਾਯੋਗ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਖੂਨਦਾਨ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਇਸ ਕਲੱਬ ਨੂੰ ਵੀ 1 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਤਾਂ ਜੋ ਇਸ ਦੇ ਲੋਕ ਭਲਾਈ ਕਾਰਜਾਂ ਨੂੰ ਹੋਰ ਹੁਲਾਰਾ ਮਿਲ ਸਕੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਅਤੇ ਕਲੱਬ ਲੋਕ ਭਲਾਈ ਦੇ ਕੰਮਾਂ ਵਿੱਚ ਸਰਕਾਰ ਦੇ ਸਹਿਯੋਗੀ ਵਜੋਂ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸੇਵਾ ਦੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਪੈਸੇ ਨੂੰ ਲੋਕ ਭਲਾਈ ਦੇ ਕੰਮਾਂ ਤੇ ਖਰਚ ਕਰਕੇ ਸੂਬੇ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ ਸ. ਗੁਰਪ੍ਰੀਤ ਸਿੰਘ ਗੈਰੀ ਵੜਿੰਗ ਤੋਂ ਇਲਾਵਾ ਹੋਰ ਹਾਜ਼ਰ ਸਨ। 

Leave a Reply

Your email address will not be published. Required fields are marked *