ਸਪੈਸ਼ਲ ਇੰਟੈਨਸਿਵ ਰਿਵੀਜਨ (ਐਸ.ਆਈ.ਆਰ)—2026 ਤਹਿਤ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫਸਰ

ਸਪੈਸ਼ਲ ਇੰਟੈਨਸਿਵ ਰਿਵੀਜਨ (ਐਸ.ਆਈ.ਆਰ)—2026 ਤਹਿਤ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ, 14 ਅਗਸਤ            ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ)—2026 ਮੁਹਿੰਮ ਤਹਿਤ 16 ਅਗਸਤ (ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਵੋਟਰਾਂ ਦੀ ਸਹੂਲਤ ਲਈ  ਵਿਸ਼ੇਸ਼ ਕੈਂਪ ਲਗਾਏ ਜਾਣਗੇ, ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿੱਚ ਸਹਿਯੋਗ ਦੇਣਗੇ।

ਉਹਨਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6A ਅਤੇ ਫਾਰਮ ਨੰਬਰ 8, ਜਿੱਥੇ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਬੀ.ਐਲ.ਓਜ਼ ਕੋਲ ਹਾਰਡ ਕਾਪੀ ਵਿੱਚ ਫਾਰਮ ਨੰਬਰ 6 ਅਤੇ 8 ਉਪਲਬਧ ਰਹਿਣਗੇ ਅਤੇ ਭਰੇ ਹੋਏ ਫਾਰਮ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣਗੇ।

ਹੋਰ ਖ਼ਬਰਾਂ :-  ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

                       ਜਿ਼ਲ੍ਹਾ ਚੋਣ ਅਫਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਹਨਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡਰਾਫਟ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਕਿਸੇ ਵੇਰਵੇ ਵਿੱਚ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਸਮੇਂ ਦੌਰਾਨ ਸਬੰਧਤ ਫਾਰਮ ਰਾਹੀਂ ਦਾਅਵਾ ਜਾਂ ਇਤਰਾਜ਼ ਦਾਇਰ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *