ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

ਫਾਜ਼ਿਲਕਾ 19 ਅਗਸਤ

ਮਾਨਵਤਾ ਦੀ ਸੇਵਾ ਦੇ ਉਦੇਸ਼ ਨਾਲ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਫਾਜ਼ਿਲਕਾ ਵੱਲੋਂ ਸ਼ੰਕਰਾ ਆਈ ਹਸਪਤਾਲ ਮੁਲਾਪੁਰ ਦਾਖਾਂ ਦੇ ਸਹਿਯੋਗ ਨਾਲ ਅੱਜ 56, ਐਡੀਸ਼ਨਲ ਅਨਾਜ਼ ਮੰਡੀਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਬੜੀ ਸਫਲਤਾ ਨਾਲ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ, ਚੇਅਰਪਰਸਨ ਖੁਸ਼ੀ ਫਾਊਂਡੇਸ਼ਨ ਵੱਲੋਂ ਕੀਤਾ ਗਿਆ।

ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਕੈਂਪਾਂ ਨਾਲ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ। ਉਨ੍ਹਾਂ ਸੁਸਾਇਟੀ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਾਡਾ ਮੁੱਖ ਉਦੇਸ਼ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਰਹਿਣਗੇ।

ਹੋਰ ਖ਼ਬਰਾਂ :-  ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਵਾਈ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪਰੇਸ਼ਨ ਲਈ ਰਜਿਸਟ੍ਰੇਸ਼ਨ ਵੀ ਕੀਤੀ ਗਈ।

ਕੈਂਪ ਦੇ ਸਫਲ ਆਯੋਜਨ ਲਈ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਵਲੰਟੀਅਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਸਮਾਜਸੇਵੀ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਤੇ ਸੁਨੀਲ ਮੈਣੀ ਐਮ ਸੀ ਵਾਰਡ ਇਨਚਾਰਜ ਬਿੱਟੂ ਸੇਤੀਆ ਸ਼ੇਖਰ ਕੁਮਾਰ ਅਲਕਾ ਜੁਨੇਜਾ ਜ਼ਿਲ੍ਹਾ ਪ੍ਰਧਾਨ ਵੋਮੈਨ ਵਿੰਗ ਅਜੇ ਕੁਮਾਰ  ਵਿਜੇ ਨਾਗਪਾਲ ਮੌਜੂਦ ਸੀ 

Leave a Reply

Your email address will not be published. Required fields are marked *