ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-08-2026 ਅੰਗ 632

ਸੋਰਠਿ ਮਹਲਾ ੯

॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ:- ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

ਹੋਰ ਖ਼ਬਰਾਂ :-  ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਵਾਹਿਗੁਰੂ ਜੀ ਕਾ ਖਾਲਸਾ !!

  ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *