ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

Punjab Police got big success against drug traffickers

ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

216ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,218 ਹੋ ਗਈਆਂ।

ਇਸ ਤੋਂ ਇਲਾਵਾ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਆਜ਼ਾਦੀ ਦਿਹਾੜੇ ਨੂੰ ਖ਼ਾਸ ਬਣਾਉਣ ਲਈ ਕੇਂਦਰ ਸਰਕਾਰ ਨੇ ਨੌਂ ਅਗਸਤ ਤੋਂ ਪੂਰੇ ਦੇਸ਼ 'ਚ ਹਰ ਘਰ ਤਿਰੰਗਾ ਮੁਹਿੰਮ ਚਲਾਉਣ ਦਾ ਐਲਾਨ ਕੀਤਾ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 541ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.8 ਕਿਲੋ ਹੈਰੋਇਨ, 40 ਕਿਲੋ ਭੁੱਕੀ, 193 ਨਸ਼ੀਲੀਆਂ ਗੋਲੀਆਂ ਅਤੇ 1800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 541 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,388 ਹੋ ਗਈ ਹੈ।ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *