ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ ਨੂੰ ਹਰੀ ਝੰਡੀ ਦਿਖਾਈ

ਕੋਟਕਪੂਰਾ  30 ਅਗਸਤ      ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ  ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ  ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਹੋਰ ਖ਼ਬਰਾਂ :-  ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਆਮ ਲੋਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।ਉਨ੍ਹਾਂ ਯਾਤਰਾ ’ਤੇ ਜਾਣ ਵਾਲੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਇਸ ਮੌਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ  ਮੈਡਮ ਗੁਰਪ੍ਰੀਤ ਕੌਰ ਸੰਧਵਾ , ਸੁਖਵਿੰਦਰ ਲਾਡੀ ਹਲਕਾ ਇੰਚਾਰਜ ਤੀਰਥ ਯਾਤਰਾ, ਐਰਨ ਜੋਸ਼ੀ ਐਮ ਸੀ , ਪ੍ਰਿੰਸ ਬਹਿਲ, ਗੌਰਵ ਐਮ ਸੀ, ਨਰੇਸ਼ ਸਿੰਗਲਾ ਚੇਅਰਮੈਨ ਟਰੇਡ ਵਿੰਗ , ਅਰੁਣ ਚਾਵਲਾ, ਸਵਰਨ ਵਿਰਦੀ ਐਮ ਸੀ, ਜਸਵਿੰਦਰ ਸਿੰਘ ਢੁੱਡੀ, ਨਿਖਿਲ ਕਪੂਰ ਮੈਨੇਜਰ, ਦਲਜੀਤ ਕੌਰ  ਅਤੇ ਸ਼ਰਧਾਲੂ ਹਾਜਰ ਸਨ। 

Leave a Reply

Your email address will not be published. Required fields are marked *