ਪੰਜੋਲੀ ਤੇ ਮਲਕਪੁਰ ਨਵੀਂ ਆਬਾਦੀ ਵਿਖੇ ਡਾਕੂਮੈਂਟਰੀ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦਾ ਸਮਾਨਤਾ ਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ

ਪੰਜੋਲੀ ਤੇ ਮਲਕਪੁਰ ਨਵੀਂ ਆਬਾਦੀ ਵਿਖੇ ਡਾਕੂਮੈਂਟਰੀ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦਾ ਸਮਾਨਤਾ ਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ
ਰੂਪਨਗਰ, 03 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਰੂਪਨਗਰ ਬਲਾਕ ਦੇ ਪਿੰਡ ਪੰਜੋਲੀ ਅਤੇ ਮਲਕਪੁਰ ਨਵੀਂ ਆਬਾਦੀ ਵਿਖੇ ਪ੍ਰਚਾਰ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
 
ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
 
ਫ਼ਿਲਮ ਰਾਹੀਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਸੇਵਾ ਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲਾ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੇ ਨਾਲ ਹੀ ਹਾਜ਼ਰੀਨ ਨੂੰ ਗੁਰੂ ਸਾਹਿਬ ਦੀ ਬਾਣੀ ਵਿੱਚ ਦਰਸਾਏ ਸਰਬੱਤ ਦੇ ਭਲੇ ਅਤੇ ਮਨੁੱਖੀ ਏਕਤਾ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਗਿਆ।
 
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਪਿਆਰ, ਬਰਾਬਰੀ, ਸਦਭਾਵਨਾ ਅਤੇ ਮਨੁੱਖੀ ਏਕਤਾ ਦੀ ਰਾਹ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਨਵੀਂ ਪੀੜ੍ਹੀ ਅਤੇ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਮਦਦ ਮਿਲਦੀ ਹੈ। 
ਹੋਰ ਖ਼ਬਰਾਂ :-  ਨਾਗਪੁਰ ਹਿੰਸਾ: ਔਰੰਗਜ਼ੇਬ ਦੇ ਮਕਬਰੇ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਅੱਗਜ਼ਨੀ ਅਤੇ ਝੜਪਾਂ ਤੋਂ ਬਾਅਦ 50 ਗ੍ਰਿਫ਼ਤਾਰ

Leave a Reply

Your email address will not be published. Required fields are marked *