12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ–ਜ਼ਿਲਾ ਅਤੇ ਸੈਸ਼ਨਜ਼ ਜੱਜ

National Lok Adalat to be held on September 12 – District and Sessions Judge

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ:ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 12 ਸਤੰਬਰ 2026 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸ਼ੀਅਲ ਅਫਸਰਾਂ, ਸ਼੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਮਿਸ ਰੂਪਾ ਧਾਲੀਵਾਲ (ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਮਿਸ ਰਾਜਬੀਰ ਕੌਰ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ-1), ਮਿਸ ਜਸਕਿਰਨ ਸੋਂਦ (ਜੁਡੀਸੀਅਲ ਮੈਜਿਸਟ੍ਰੇਟ ਫਸਟ ਕਲਾਸ-2) ਅਤੇ ਮਿਸ ਅਸਮਿਤਾ ਰੋਮਾਣਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ-3) ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਕੰਪਲ ਧੰਜਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਸ੍ਰੀ ਅੰਸੂਮਨ ਸਿਆਗ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਸ੍ਰੀ ਮਹਿੰਦਰਪ੍ਰਤਾਪ ਸਿੰਘ ਲਿਬਰਾ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਸ੍ਰੀ ਅਦਿੱਤਿਆ ਚੋਪੜਾ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਿਸ ਅਕਾਸਿਤਾ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਿਸ ਸੁਮਨਦੀਪ ਕੌਰ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਲੋਟ, ਸ੍ਰੀ ਤਰਨਜੀਤ ਸਿੰਘ ਸਿਮਰਾ,ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਸ੍ਰੀ ਗੋਰਵ ਮਿੱਤਲ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਿਸ ਕਿਰਨਦੀਪ ਕੌਰ,( ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਗਿੱਦੜਬਾਹਾ ਜੂਡੀਸ਼ੀਅਲ ਅਫਸਰਾ ਨੇ ਭਾਗ ਲਿਆ।

ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਮੂਹ ਜੱਜ ਨੂੰ ਅਪੀਲ ਕਰਦਿਆ ਕਿਹਾ ਕਿ ਮੀਡੀਏਸ਼ਨ ‘ਫਾਰ ਦਾ ਨੇਸ਼ਨ’ ਮੁਹਿੰਮ 3.0 ਨੂੰ ਮੱਦੇਨਜਰ ਰੱਖਦੇ ਹੋਏ ਵੱਧ ਤੋਂ ਵੱਧ ਕੇਸ ਭੇਜੇ ਜਾਣ ਤਾਂ ਜੋ ਉਹਨਾ ਦਾ ਆਪਸੀ ਸੁਲਾਹ ਸਮਝੋਤੇ ਰਾਹੀ, ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦੇ ਉਪਰਾਲੇ ਕੀਤੇ ਜਾਣ ਅਤੇ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ, ਤਾਂ ਕਿ ਵੱਧ ਤੋਂ ਵੱਧ ਕੇਸਾ ਦਾ ਨਿਪਟਾਰਾ ਕੀਤਾ ਜਾ ਸਕੇ।

ਹੋਰ ਖ਼ਬਰਾਂ :-  ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਇਸ  ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।

          ਮਾਨਯੋਗ ਜੱਜ ਸਾਹਿਬ ਨੂੰ ਮੀਟਿੰਗ ਵਿੱਚ ਹਾਜਰ ਜੂਡੀਸੀਅਲ ਅਫਸਰਾਂ ਵੱਲੋ ਵਿਸ਼ਵਾਸ ਦਵਾਇਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 

Leave a Reply

Your email address will not be published. Required fields are marked *