12 ਅਤੇ 13 ਸਤੰਬਰ ਨੂੰ ਭਾਰਤ ਦੀ ਮੇਜ਼ਬਾਨੀ ਹੇਠ ਬ੍ਰਿਕਸ ਸ਼ਿਖਰ ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ

BRICS Summit to be hosted by India on September 12 and 13

12 ਅਤੇ 13 ਸਤੰਬਰ ਨੂੰ ਭਾਰਤ ਦੀ ਮੇਜ਼ਬਾਨੀ ਹੇਠ ਬ੍ਰਿਕਸ (BRICS) ਸ਼ਿਖਰ ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੈਂਬਰ ਦੇਸ਼ਾਂ ਦੇ ਆਗੂ ਆਰਥਿਕ ਸਹਿਯੋਗ, ਵਪਾਰ, ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕਰਨਗੇ। ਜਿਸ ਵਿਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਸਮੇਤ ਕਈ ਵੱਡੇ ਆਗੂ ਦਿੱਲੀ ਪਹੁੰਚ  ਰਹੇ ਹਨ।ਸਾਰੀਆਂ ਨਜ਼ਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ਼ੀ ਜਿਨਪਿੰਗ ਅਤੇ ਪੁਤਿਨ ਦੀ ਤਿਕੋਣੀ ਕੂਟਨੀਤੀ ’ਤੇ ਟਿਕੀਆਂ ਹੋਣਗੀਆਂ। ਸ਼ੀ ਜਿਨਪਿੰਗ ਦੀ ਭਾਰਤ ਯਾਤਰਾ ਨੂੰ ਖਾਸ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। 2020 ਦੀ ਗਲਵਾਨ ਝੜਪ ਤੋਂ ਬਾਅਦ ਭਾਰਤ-ਚੀਨ ਸਬੰਧਾਂ ਵਿਚ ਲੰਬਾ ਤਣਾਅ ਰਿਹਾ ਹੈ। ਹੁਣ ਦੋਵਾਂ ਦੇਸ਼ਾਂ ਵਿਚਕਾਰ ਰਿਸ਼ਤੇ ਮੁੜ ਆਮ ਕਰਨ ਦੀਆਂ ਕੋਸ਼ਿਸ਼ਾਂ ਦੇ ਦਰਮਿਆਨ ਜਿਨਪਿੰਗ ਦਾ ਦਿੱਲੀ ਆਉਣਾ ਵੱਡਾ ਕੂਟਨੀਤਕ ਸੰਕੇਤ ਹੈ।

ਹੋਰ ਖ਼ਬਰਾਂ :-  ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

Leave a Reply

Your email address will not be published. Required fields are marked *