ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

Punjab Government's sincere efforts are giving a big boost to rural development: Tarunpreet Singh Saund

ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)’ (ਵੀਬੀ-ਜੀ ਰਾਮ ਜੀ) ਸਕੀਮ ਅਧੀਨ ਵੀ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਜੁਲਾਈ, 2026 ਤੋਂ ਲੈ ਕੇ ਹੁਣ ਤੱਕ ਇਸ ਸਕੀਮ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ ਜਿਸ ਨਾਲ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਪੇਂਡੂ ਖੇਤਰਾਂ ਦੇ ਲੋੜਵੰਦ ਪਰਿਵਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਇਸ ਸਕੀਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਵੀ ਸ਼ਾਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਪੇਂਡੂ ਪਰਿਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਪਿੰਡਾਂ ਵਿੱਚ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਸਕੀਮ ਨੇ ਸੂਬਿਆਂ ‘ਤੇ ਵਾਧੂ ਬੋਝ ਪਾਇਆ ਹੈ, ਪਰ ਪੰਜਾਬ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਪੇਂਡੂ ਵਿਕਾਸ ਕਾਰਜ ਬਿਨਾਂ ਰੁਕਾਵਟ ਜਾਰੀ ਰਹਿਣ ਅਤੇ ਇਸ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ ਵੀਬੀ-ਜੀ ਰਾਮ ਜੀ ਸਕੀਮ ਅਧੀਨ ਲਾਭਪਾਤਰੀਆਂ ਦੀਆਂ ਉਜਰਤਾਂ ਸਮੇਂ ਸਿਰ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਾਮਿਆਂ ਨੂੰ ਉਨ੍ਹਾਂ ਦੀ ਬਣਦੀ ਉਜਰਤ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਿਭਾਗ ਵੱਲੋਂ ਅਦਾਇਗੀ ਪ੍ਰਕਿਰਿਆ ਦੀ ਵੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ :-  400+ AI ਕੈਮਰਿਆਂ ਨੇ ਮੋਹਾਲੀ ਬਣਾ ਦਿੱਤਾ ਹਾਈ-ਟੈਕ—ਰੀਅਲ-ਟਾਈਮ ਮਾਨੀਟਰੀਂਗ ਨਾਲ ਟ੍ਰੈਫਿਕ ਵਿੱਚ ਆਈ ਕੜੀ ਸਖ਼ਤੀ

ਸ. ਸੌਂਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਛੱਪੜਾਂ ਦੀ ਮੁਰੰਮਤ ਅਤੇ ਨਵੀਨੀਕਰਨ, ਪਾਰਕਾਂ ਦਾ ਵਿਕਾਸ, ਪੌਦੇ ਲਾਉਣ ਦੀ ਮੁਹਿੰਮ, ਜਲ ਸੰਭਾਲ, ਜਲ ਸਰੋਤਾਂ ਦਾ ਵਿਕਾਸ, ਗਲੀਆਂ ਤੇ ਨਾਲੀਆਂ ਦੀ ਉਸਾਰੀ ਅਤੇ ਨਵੀਨੀਕਰਨ, ਸੜਕਾਂ ਨਾਲ ਸਬੰਧਤ ਕੰਮ ਅਤੇ ਹੋਰ ਸਾਂਝੀਆਂ ਸੰਪਤੀਆਂ ਵਿਕਸਿਤ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਕਾਰਜ ਨਾ ਸਿਰਫ਼ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ, ਸਗੋਂ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਰੋਜ਼ਗਾਰ ਦੀ ਭਾਲ ਵਿੱਚ ਬਾਹਰ ਜਾਣ ਦੀ ਲੋੜ ਲਗਾਤਾਰ ਘਟਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਸਕੀਮ ਵਿੱਚ ਪਾਰਦਰਸ਼ਤਾ, ਇਸਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਸਹੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬਿਹਤਰ ਬੁਨਿਆਦੀ ਢਾਂਚਾ ਅਤੇ ਨਾਗਰਿਕ ਸਹੂਲਤਾਂ ਉਪਲਬਧ ਕਰਵਾ ਕੇ ਪਿੰਡਾਂ ਨੂੰ ਮਜ਼ਬੂਤ, ਹਰਿਆ-ਭਰਿਆ ਅਤੇ ਵਧੇਰੇ ਖ਼ੁਸ਼ਹਾਲ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀਬੀ-ਜੀ ਰਾਮ ਜੀ ਸਕੀਮ ਦਾ ਸੁਚੱਜੇ ਢੰਗ ਨਾਲ ਲਾਗੂਕਰਨ ਪੇਂਡੂ ਆਰਥਿਕਤਾ ਨੂੰ ਹੋਰ ਹੁਲਾਰਾ ਦੇਵੇਗਾ ਅਤੇ ਪੰਜਾਬ ਦੇ ਪਿੰਡਾਂ ਨੂੰ ਵਧੇਰੇ ਵਿਕਸਤ, ਆਤਮ-ਨਿਰਭਰ ਅਤੇ ਟਿਕਾਊ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

 

Leave a Reply

Your email address will not be published. Required fields are marked *