ਪਿੰਡ ਜਿੰਦਵੜੀ ਵਿਖੇ ਭਜਨ ਸੰਧਿਆ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਨੂੰਮਾਨ ਚਾਲੀਸਾ ਦਾ ਕੀਤਾ ਜਾਪ

Cabinet Minister Harjot Singh Bains chanted Hanuman Chalisa at Bhajan Sandhya in village Jindwari

ਨੰਗਲ 16 ਸਤੰਬਰ: ਪਿੰਡ ਜਿੰਦਵੜੀ ਵਿਖੇ ਬੀਤੀ ਰਾਤ ਤੀਸਰੇ ਮੰਗਲਵਾਰ ਮੌਕੇ ਕਰਵਾਈ ਗਈ ਭਜਨ ਸੰਧਿਆ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਨੂੰਮਾਨ ਚਾਲੀਸਾ ਦਾ ਜਾਪ ਕੀਤਾ। ਭਜਨ ਸੰਧਿਆ ਦੌਰਾਨ ਸੰਗਤ ਨੇ ਭਗਤੀ ਭਾਵਨਾ ਨਾਲ ਧਾਰਮਿਕ ਭਜਨਾਂ ਦਾ ਆਨੰਦ ਮਾਣਿਆ ਅਤੇ ਸਮੁੱਚਾ ਮਾਹੌਲ ਸ਼ਰਧਾ ਤੇ ਭਗਤੀ ਨਾਲ ਭਰਪੂਰ ਰਿਹਾ। ਕੈਬਨਿਟ ਮੰਤਰੀ ਨੇ ਇਸ ਮੌਕੇ ਇਲਾਕੇ ਦੀ ਖੁਸ਼ਹਾਲੀਪੰਜਾਬ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

      ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਲੋਕਾਂ ਨੂੰ ਆਪਣੇ ਧਰਮਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂਆਂਸੰਤਾਂ ਅਤੇ ਮਹਾਂਪੁਰਖਾਂ ਵੱਲੋਂ ਦਰਸਾਏ ਸੇਵਾਸਿਮਰਨਸਦਭਾਵਨਾ ਅਤੇ ਸਰਬੱਤ ਦੇ ਭਲੇ ਦੇ ਮਾਰਗ ਤੇ ਚੱਲਣਾ ਸਾਡੇ ਸਾਰਿਆਂ ਦਾ ਫਰਜ਼ ਹੈ।

      ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈਜਿੱਥੇ ਹਰ ਧਰਮ ਅਤੇ ਵਰਗ ਦੇ ਲੋਕਾਂ ਨੇ ਹਮੇਸ਼ਾ ਆਪਸੀ ਪਿਆਰ ਅਤੇ ਭਾਈਚਾਰੇ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਸੰਗਤ ਨਾਲ ਸਮਾਂ ਬਿਤਾਉਣ ਨਾਲ ਮਨ ਨੂੰ ਸਕੂਨ ਮਿਲਦਾ ਹੈ ਅਤੇ ਸਮਾਜ ਵਿੱਚ ਮਿਲਵਰਤਣ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਨੂੰ ਅਜਿਹੇ ਉਪਰਾਲੇ ਕਰਨ ਲਈ ਵਧਾਈ ਦਿੱਤੀ ਅਤੇ ਸਮਾਗਮ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਭਜਨ ਸੰਧਿਆ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਧਾਰਮਿਕ ਭਜਨਾਂ ਦਾ ਰਸ ਮਾਣਿਆ। ਸਮਾਗਮ ਦੇ ਅੰਤ ਵਿੱਚ ਪੰਜਾਬ ਦੀ ਖੁਸ਼ਹਾਲੀਇਲਾਕੇ ਦੀ ਤਰੱਕੀ ਅਤੇ ਸਮੁੱਚੀ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮਨੀਸ਼ ਅੱਤਰੀ ਮੰਦਿਰ ਪ੍ਰਧਾਨਸੁਨੀਲ ਭਾਰਦਵਾਜ, ਵਿਨੋਦ ਭਾਰਦਵਾਜ, ਪ੍ਰਿੰਸਪ੍ਰਦੀਪ ਭੱਟਗੁਰਨਾਮ ਰਾਣਾ ਸੁਮਿਤ ਤਿਰਪਾਠੀਜੀਤ ਰਾਮ ਸਰਪੰਚਅਨਿਲ ਕੁਮਾਰਨਿਤਿਨ ਕਮਲ ਵਿਕਰਮ,  ਦਵਿੰਦਰ ਕੁਮਾਰ ਸੋਮਨਾਥ ਦਲਜੀਤ ਸਿੰਘ ਨੰਬਰਦਾਰ ਮਨਪ੍ਰੀਤ ਸਿੰਘ ਰਾਜੀਵ ਭਾਂਤ ਹਰਦੀਪ ਹਾਜ਼ਰ ਸਨ। 

ਹੋਰ ਖ਼ਬਰਾਂ :-  ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

Leave a Reply

Your email address will not be published. Required fields are marked *