ਕ੍ਰਿਕੇਟ ਅੰਡਰ 14 ਸਾਲ ਵਿੱਚ ਪਟਿਆਲਾ ਦੀ ਟੀਮ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਬਣੀ ਚੈਂਪੀਅਨ

In the Under-14 Cricket, Patiala team defeated Ludhiana by 8 runs to become the champion.

ਬਰਨਾਲਾ, 19 ਸਤੰਬਰ-   ਜ਼ਿਲ੍ਹਾ  ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੈਕਰਡ ਹਾਰਟ ਗਰੁੱਪ ਧਨੌਲਾ ਅਤੇ ਟਰਾਈਡੈਟ ਗਰੁੱਪ ਬਰਨਾਲਾ ਵਿਖੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ  ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਵਿੱਚ ਪਟਿਆਲਾ ਦੀ ਟੀਮ ਨੇ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ  ਕੀਤਾ ਹੈ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਾਬਕਾ ਡੀਈਓ (ਸੈ.ਸਿੱ.) ਬਰਨਾਲਾ ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਪ੍ਰਸ਼ੰਸਾ ਕੀਤੀ। 

ਡੀ ਐਮ ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਅਤੇ ਲੁਧਿਆਣਾ ਵਿਚਕਾਰ ਹੋਏ ਫਾਈਨਲ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ 8 ਦੌੜਾਂ ਨਾਲ ਜੇਤੂ ਰਹੀ। ਲੁਧਿਆਣਾ ਦੀ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਟਿਆਲਾ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 113 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਲੁਧਿਆਣਾ ਦੀ ਟੀਮ ਨਿਰਧਾਰਿਤ ਓਵਰਾਂ ਵਿੱਚ 8 ਵਿਕਟਾਂ ਗੁਆ ਕੇ ਸਿਰਫ 105 ਦੌੜਾਂ ਹੀ ਬਣਾ ਸਕੀ।

ਹੋਰ ਖ਼ਬਰਾਂ :-  ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

 ਅੰਮ੍ਰਿਤਸਰ ਅਤੇ ਮਾਲੇਰਕੋਟਲਾ ਵਿਚਕਾਰ ਤੀਸਰੇ ਸਥਾਨ ਲਈ ਹੋਏ ਸੰਘਰਸ਼ਪੂਰਨ ਮੈਚ ਵਿੱਚ ਮਾਲੇਰਕੋਟਲਾ ਨੇ 4 ਦੌੜਾਂ ਨਾਲ ਜਿੱਤ ਹਾਸਲ ਕੀਤੀ। ਮਾਲੇਰਕੋਟਲਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ਗੁਆ ਕੇ 116 ਦੌੜਾਂ ਬਣਾਈਆਂ ਸਨ। ਇਸ ਦੇ ਜਵਾਬ ਵਿੱਚ  ਅੰਮ੍ਰਿਤਸਰ ਦੀ ਟੀਮ 16 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 112 ਦੌੜਾਂ ਹੀ ਬਣਾ ਸਕੀ। ਇਸ ਮੌਕੇ ਹੈਡ ਮਾਸਟਰ ਜਸਵਿੰਦਰ ਸਿੰਘ, ਹੈਡ ਮਾਸਟਰ ਰਾਜੇਸ਼ ਕੁਮਾਰ, ਹੈਡ ਮਾਸਟਰ ਪ੍ਰਦੀਪ ਕੁਮਾਰ, ਦਿਨੇਸ਼ ਕੁਮਾਰ, ਅਰਸ਼ਦੀਪ ਸਿੰਘ, ਸਵਰਨਜੀਤ ਕੌਰ, ਹਰਜਿੰਦਰ ਕੌਰ, ਤਰਪਿੰਦਰ ਸਿੰਘ, ਅਮਨਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਿਤ ਕੁਮਾਰ, ਰੋਹਨ, ਪਰਮਜੀਤ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਰਵਿੰਦਰ ਕੌਰ, ਰਾਜਵਿੰਦਰ ਕੌਰ, ਰਮਨਜੀਤ ਕੌਰ, ਮੁੱਕੋ ਕੌਰ, ਕਿਰਨਦੀਪ ਕੌਰ, ਜਸਪ੍ਰੀਤ ਕੌਰ, ਜਸਪ੍ਰੀਤ ਸਿੰਘ ਸਮੇਤ ਵੱਖ–ਵੱਖ ਜ਼ਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ, ਕੋਚ ਅਤੇ ਖਿਡਾਰੀ ਮੌਜੂਦ ਸਨ। 

Leave a Reply

Your email address will not be published. Required fields are marked *