ਜਨਗਣਨਾ 2027 ਫੇਜ਼ 2 ਦੀ ਜ਼ਿਲ੍ਹਾ ਫ਼ਰੀਦਕੋਟ ਦੀ ਜ਼ਿਲ੍ਹਾ ਪੱਧਰ, ਚਾਰਜ ਅਫਸਰਾਂ ਅਤੇ ਕਰਮਚਾਰੀਆਂ ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ

Two-day training was conducted for the district level, charge officers and employees of Faridkot district of Census 2027 Phase 2.

ਫਰੀਦਕੋਟ 19 ਸਤੰਬਰ –   ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਜਨਗਣਨਾ 2027 ਫੇਜ਼ 2 ਦੀ ਟਰੇਨਿੰਗ ਕਰਵਾਈ ਗਈ। ਇਸ ਵਿੱਚ ਜ਼ਿਲ੍ਹਾ ਪੱਧਰ ਅਤੇ ਚਾਰਜ ਅਫਸਰਾਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾਇਰੈਕਟਰ ਸੈਂਸਜ਼ ਓਪਰੇਸ਼ਨ, ਪੰਜਾਬ ਚੰਡੀਗੜ੍ਹ ਤੋਂ ਆਏ ਜ਼ਿਲ੍ਹਾ ਕੋਆਰਡੀਨੇਟਰ ਪੰਕਜ ਕੁਮਾਰ ਨੇ ਦੱਸਿਆ ਕਿ ਸੈਂਸਜ਼ 2027 ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਅਧੀਨ ਮਿਤੀ 16 ਨਵੰਬਰ 2026 ਤੋਂ ਮਿਤੀ 30 ਨਵੰਬਰ 2026 ਤੱਕ ਸ਼ੈਲਫ ਇਨੁਮੀਰੇਸ਼ਨ ਕੀਤੀ ਜਾਣੀ ਹੈ ਅਤੇ 1 ਦਸੰਬਰ 2026 ਤੋਂ ਮਿਤੀ 4 ਜਨਵਰੀ 2027 ਤੱਕ ਫੀਲਡ ਵਿੱਚ ਜਾ ਕੇ ਡਾਟਾ ਇਕੱਤਰ ਕੀਤਾ ਜਾਵੇਗਾ।

ਹੋਰ ਖ਼ਬਰਾਂ :-  ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਜ਼ਿਲ੍ਹਾ ਸਿੱਖਿਆ ਵਿਭਾਗ ਫ਼ਰੀਦਕੋਟ ਦੇ ਮਾਸਟਰ ਟਰੇਨਰ ਸ਼੍ਰੀ ਹਰਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਮਹੱਤਵਪੂਰਨ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਟ੍ਰੇਨਰਾਂ ਵੱਲੋਂ ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ।

ਇਸ ਮੌਕੇ ਸ਼੍ਰੀ ਗੁਰਿੰਦਰ ਸਿੰਘ ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ ਫਰੀਦਕੋਟ, ਅਰਸ਼ਤ ਗਰਗ ਜੂਨੀਅਰ ਐਗਜੀਕੁਏਟਿਵ, ਮਨਪ੍ਰੀਤ ਕੌਰ, ਯੰਗ ਪ੍ਰੋਫੈਸ਼ਨਲ, ਕੁਸ਼ਨਦੀਪ ਕੌਰ ਜੂਨੀਅਰ ਯੰਗ ਪ੍ਰੋਫੈਸ਼ਨਲ ਅਤੇ ਟੈਕਨੀਕਲ ਅਸਿਸਟੈਂਟ ਵੀ ਹਾਜ਼ਰ ਸਨ। 

Leave a Reply

Your email address will not be published. Required fields are marked *