ਡਿਪਟੀ ਕਮਿਸ਼ਨਰ ਵੱਲੋਂ 20 ਤੇ 21 ਨੂੰ ਡਰੋਨ ਸ਼ੋਅ ਮੌਕੇ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ

Deputy Commissioner invites people to attend drone show on 20th and 21st

ਤਰਨ ਤਾਰਨ, 19 ਸਤੰਬਰ :          ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ  ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹੇ ਵਿਚ ਦੋ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਪਹਿਲਾ ਡਰੋਨ ਸ਼ੋਅ 20 ਸਤੰਬਰ, ਦਿਨ ਐਤਵਾਰ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਅਤੇ ਦੂਜਾ ਸ਼ੋਅ 21 ਸਤੰਬਰ, ਦਿਨ ਸੋਮਵਾਰ ਨੂੰ ਸਕੂਲ ਆਫ ਐਮੀਨੈਂਸ, ਪੱਟੀ ਵਿਖੇ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ
ਸ਼ਾਮ 6:30 ਵਜੇ ਤੋਂ ਸਮਾਗਮ ਸ਼ੁਰੂ ਹੋਣਗੇ, ਜਿਨ੍ਹਾਂ ਵਿੱਚ ਗੁਰਬਾਣੀ ਕੀਰਤਨ ਤੋਂ ਬਾਅਦ 8:00 ਵਜੇ ਡਰੋਨ ਸ਼ੋਅ ਹੋਵੇਗਾ।

ਹੋਰ ਖ਼ਬਰਾਂ :-  ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਉਨ੍ਹਾਂ ਦੱਸਿਆ ਕਿ ਇਹ ਡਰੋਨ ਸ਼ੋਅ  ਅਸਮਾਨ ‘ਤੇ ਇਕ ਵਿਲੱਖਣ ਅਤੇ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਇਸ ਦੌਰਾਨ ਇਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਡਿਜੀਟਲ ਢੰਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ।

ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਨ ‘ਤੇ ਸੰਗਤ ਦੇ ਬੈਠਣ ਅਤੇ ਚਾਹ-ਪਾਣੀ ਦੇ ਢੁੱਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ ਦਿੱਤਾ।  

 

Leave a Reply

Your email address will not be published. Required fields are marked *