ਏ.ਐੱਸ.ਆਈ.ਹਰਜੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਇੱਕ ਹਮਲਾਵਰ ਮਾਰਿਆ ਗਿਆ

An attacker involved in the murder of ASI Harjit Singh has been killed.

ਅਸਿਸਟੈਂਟ ਸਬ-ਇੰਸਪੈਕਟਰ ਦੇ ਕਤਲ ਵਿੱਚ ਸ਼ਾਮਲ ਇੱਕ ਹਮਲਾਵਰ ਮਾਰਿਆ ਗਿਆ। ਪੰਜਾਬ ਪੁਲਿਸ (Punjab Police) ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਸ ਦੀ ਪਛਾਣ ਅੰਮ੍ਰਿਤਸਰ ਦੇ ਮੁਲੇਚੱਕ ਪਿੰਡ ਦੇ ਰਹਿਣ ਵਾਲੇ ਦੀਪਕ ਸਿੰਘ ਵਜੋਂ ਹੋਈ ਹੈ। 18 ਸਤੰਬਰ ਨੂੰ ਡਿਊਟੀ ਦੌਰਾਨ ਏ.ਐੱਸ.ਆਈ. ਹਰਜੀਤ ਸਿੰਘ (ASI Harjit Singh) ਦਾ ਕਤਲ ਕਰ ਦਿੱਤਾ ਗਿਆ ਸੀ।ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ (Police Commissioner Harmanbir Singh Gill) ਨੇ ਦੇਰ ਰਾਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਪੁਲਿਸ ਮੁਕਾਬਲੇ ਵਿੱਚ ਇੱਕ ਹਮਲਾਵਰ ਮਾਰਿਆ ਗਿਆ, ਜਦਕਿ ਉਸ ਦਾ ਦੂਜਾ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਉਸ ਨੂੰ ਫੜਨ ਲਈ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।” ਪੁਲਿਸ ਕਮਿਸ਼ਨਰ ਨੇ ਦੱਸਿਆ, “ਏ.ਐੱਸ.ਆਈ. ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਪੂਰਾ ਪੁਲਿਸ ਵਿਭਾਗ (Police Department) ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗਾ ਹੋਇਆ ਸੀ। ਸ਼ਨੀਵਾਰ ਦੁਪਹਿਰ ਤੋਂ ਹੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ ਸੀ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਸ਼ੱਕੀ ਵਿਅਕਤੀ ਇਲਾਕੇ ਵਿੱਚ ਘੁੰਮ ਰਹੇ ਸਨ ਅਤੇ ਕਿਸੇ ਹੋਰ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਸਨ।”

ਹੋਰ ਖ਼ਬਰਾਂ :-  ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ

Leave a Reply

Your email address will not be published. Required fields are marked *