ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Vigilance Bureau Punjab logo

ਚੰਡੀਗੜ੍ਹ, 20 ਸਤੰਬਰ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।

 

Leave a Reply

Your email address will not be published. Required fields are marked *