ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

Punjab Police got big success against drug traffickers

ਚੰਡੀਗੜ੍ਹ, 21 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

244ਵੇਂ ਦਿਨ, ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,644 ਹੋ ਗਈ ਹੈ।

ਹੋਰ ਖ਼ਬਰਾਂ :-  ਜਸਟਿਸ ਪੰਕਜ ਜੈਨ ਵੱਲੋਂ ਸੰਗਰੂਰ ਜ਼ਿਲ੍ਹਾ ਅਦਾਲਤਾਂ ਵਿਖੇ ‘ਮਦਰਜ਼ ਟੱਚ’ ਕਰੈਚ, ਬਾਰ ਰੂਮ ਅਤੇ ਦੁਕਾਨਾਂ ਦਾ ਉਦਘਾਟਨ

ਇਸ ਤੋਂ ਇਲਾਵਾ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

 

Leave a Reply

Your email address will not be published. Required fields are marked *