ਜ਼ਿਲ੍ਹੇ ’ਚ ਮਰਦਮਸ਼ੁਮਾਰੀ ਲਈ ਦੂਜੇ ਪੜਾਅ ਤਹਿਤ ਪਹਿਲੇ ਬੈਚ ਦੀ ਸਿਖਲਾਈ ਸ਼ੁਰੂ

Training of first batch under second phase of census begins in district

ਹੁਸ਼ਿਆਰਪੁਰ, 22 ਸਤੰਬਰ : ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਡਾਇਰੈਕਟਰ ਆਫ਼ ਸੈਂਸਜ਼ ਅਪ੍ਰੇਸ਼ਨਜ਼, ਪੰਜਾਬ ਰਾਹੀਂ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ-2027 ਦੇ ਦੂਜੇ ਪੜਾਅ ਲਈ ਜ਼ਿਲ੍ਹੇ ਵਿਚ ਫੀਲਡ ਟਰੇਨਰਾਂ ਦੇ ਪਹਿਲੇ ਬੈਚ ਦੀ ਟਰੇਨਿੰਗ ਦੀ ਅੱਜ ਇਥੇ ਸਥਾਨਕ ਨਗਰ ਨਿਗਮ ਵਿਖੇ ਸ਼ੁਰੂਆਤ ਹੋਈ ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਦੀ ਅਗਵਾਈ ਵਿਚ ਅਧਿਆਪਕਾਂ ਨੂੰ ਤਿੰਨ ਦਿਨ ਟਰੇਨਿੰਗ ਦਿੱਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਅਤੇ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਟਰੇਨਿੰਗ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਹਿਲੇ ਬੈਚ ਵਿਚ 32 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਦੂਸਰੇ ਬੈਚ ਦੀ ਟਰੇਨਿੰਗ ਮੁਕੰਮਲ ਹੋਣ ਉਪਰੰਤ ਇਹ ਅਧਿਆਪਕ ਅੱਗੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਟਰੇਨਿੰਗ ਦੇਣਗੇ ਜੋ 5 ਅਕਤੂਬਰ ਤੋਂ 10 ਨਵੰਬਰ ਤੱਕ ਚੱਲੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਵਲੋਂ ਆਪਣੇ ਵੇਰਵੇ ਖੁਦ 16 ਤੋਂ 30 ਨਵੰਬਰ 2026 ਦੇ ਦਰਮਿਆਨ ਦਰਜ਼ ਕੀਤੇ ਜਾ ਸਕਦੇ ਹਨ ਅਤੇ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰਾਂ ਵਲੋਂ ਘਰ-ਘਰ ਜਾ ਕੇ ਵੇਰਵੇ ਦਰਜ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 5 ਜਨਵਰੀ 2027 ਤੋਂ 9 ਜਨਵਰੀ 2027 ਤੱਕ ਅਪਡੇਸ਼ਨ ਹੋਵੇਗੀ।
  ਸੈਂਸਜ਼ ਆਫ਼ ਇੰਡੀਆ ਦੇ ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਦਲਾਲ ਨੇ ਦੱਸਿਆ ਕਿ ਅਧਿਆਪਕਾਂ ਨੂੰ 2 ਗਰੁੱਪਾਂ ਵਿਚ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਅੱਗੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਟਰੇਨਿੰਗ ਦੇਣ ਉਪਰੰਤ 1  ਦਸੰਬਰ ਤੋਂ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਅਰੰਭ ਹੋਵੇਗੀ ਜਿਸ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ। 

ਹੋਰ ਖ਼ਬਰਾਂ :-  ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Leave a Reply

Your email address will not be published. Required fields are marked *