ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਤਰਨ ਤਾਰਨ ਵਿਖੇ ਅੱਜ ਕਰਨਗੇ ‘ਮਹਿਲਾ ਜਨ-ਸੁਣਵਾਈ’

Chairperson of National Commission for Women to hold 'Mahila Jan-Sunwai' in Tarn Taran today

ਤਰਨ ਤਾਰਨ, 22 ਸਤੰਬਰ :     ਰਾਸ਼ਟਰੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜਯਾ ਰਹਾਟਕਰ ਭਲਕੇ 23 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਦੌਰਾ ਜ਼ਮੀਨੀ ਪੱਧਰ ‘ਤੇ ਸੰਪਰਕ ਮਜ਼ਬੂਤ ਕਰਨ, ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਔਰਤ-ਕੇਂਦਰਿਤ ਪਹਿਲਕਦਮੀਆਂ ਤੇ ਸਹਾਇਤਾ ਪ੍ਰਣਾਲੀਆਂ ਦੀ ਸਮੀਖਿਆ ਕਰਨ ਲਈ ਕਮਿਸ਼ਨ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ।

ਆਪਣੇ ਦੌਰੇ ਦੌਰਾਨ ਉਹ ਤਰਨ ਤਾਰਨ ਵਿਖੇ ‘ਮਹਿਲਾ ਜਨ-ਸੁਣਵਾਈ’ ਕਰਨਗੇ, ਜਿਸ ਨਾਲ ਔਰਤਾਂ ਨੂੰ ਆਪਣੀਆਂ ਸ਼ਿਕਾਇਤਾਂ, ਚਿੰਤਾਵਾਂ ਅਤੇ ਮੁੱਦਿਆਂ ਨੂੰ ਸਿੱਧੇ ਤੌਰ ‘ਤੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਇਹ ਜਨ-ਸੁਣਵਾਈ ਭਲਕੇ 23 ਸਤੰਬਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਪੇਂਡੂ ਵਿਕਾਸ ਭਵਨ, ਤਰਨ ਤਾਰਨ ਵਿਖੇ ਹੋਵੇਗੀ। ਇਸ ਸਬੰਧੀ ਰਜਿਸਟਰੇਸ਼ਨ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ।

ਆਪਣੇ ਦੌਰੇ ਦੌਰਾਨ ਉਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ “ਨਸ਼ਿਆਂ ਦੀ ਸਮੱਸਿਆ – ਔਰਤਾਂ ‘ਤੇ ਪੈਣ ਵਾਲੇ ਬੋਝ ਨੂੰ ਉਜਾਗਰ ਕਰਨਾ” ਵਿਸ਼ੇ ‘ਤੇ ਇਕ ਸੈਸ਼ਨ ਨੂੰ ਸੰਬੋਧਨ ਕਰਨਗੇ।

ਹੋਰ ਖ਼ਬਰਾਂ :-  ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

ਇਸ ਤੋਂ ਬਾਅਦ ਦੁਪਹਿਰ ਸਮੇਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ।

ਇਸ ਦੌਰਾਨ ਚੇਅਰਪਰਸਨ ‘ਵਨ ਸਟਾਪ ਸੈਂਟਰ’, ਤਰਨ ਤਾਰਨ ਦਾ ਦੌਰਾ ਵੀ ਕਰਨਗੇ ਤਾਂ ਜੋ ਇਸ ਕੇਂਦਰ ਰਾਹੀਂ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਹਾਇਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰੇ ਦੇ ਹਿੱਸੇ ਵਜੋਂ, ਉਹ ‘ਪੋਸ਼ਣ ਮਾਹ’ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।

ਇਸ ਤੋਂ ਇਲਾਵਾ, ਸ਼ਾਮ ਨੂੰ ਉਹ ਤਰਨ ਤਾਰਨ ਵਿੱਚ ਸਥਾਨਕ ਨੁਮਾਇੰਦਿਆਂ ਅਤੇ ਆਗੂਆਂ ਨਾਲ ਗੱਲਬਾਤ ਕਰਨਗੇ, ਜਿਸ ਨਾਲ ਔਰਤਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਅਤੇ ਸਥਾਨਕ ਪੱਧਰ ‘ਤੇ ਕੰਮ ਕਰ ਰਹੇ ਹਿੱਸੇਦਾਰਾਂ ਨਾਲ ਤਾਲਮੇਲ ਮਜ਼ਬੂਤ ਕਰਨ ਲਈ ਇਕ ਮੰਚ ਮਿਲੇਗਾ। 

Leave a Reply

Your email address will not be published. Required fields are marked *