ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸਫਲਤਾ ਲਈ ਸੰਸਥਾਵਾਂ ਅਧਿਕਾਰੀਆਂ ਤੇ ਆਮ ਲੋਕਾਂ ਦਾ ਧੰਨਵਾਦ

MLA S. Gurdit Singh Sekhon, Deputy Commissioner and SSP thanked the institutions, officials and the general public for the success of Baba Sheikh Farid Aagman Purb.

ਫਰੀਦਕੋਟ 24 ਸਤੰਬਰ     ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ ਸ. ਗੁਰਬੰਸ ਸਿੰਘ ਬੈਂਸ ਨੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸਫਲਤਾ ਲਈ ਇਸ ਕੰਮ ਵਿੱਚ ਲੱਗੀਆਂ ਸਮੂਹ ਸੰਸਥਾਵਾਂ ਅਧਿਕਾਰੀਆਂ ਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਹੈ।  ਜਿਨਾਂ ਦੀ ਕਰੜੀ ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਪੰਜ ਰੋਜ਼ਾ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਪੂਰੀ ਸਫਲਤਾ ਤੇ ਸ਼ਰਧਾ ਭਾਵਨਾ ਨਾਲ ਸੰਪਣ ਹੋਇਆ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹਨਾਂ ਪੰਜ ਰੋਜਾ ਵੱਖ ਵੱਖ ਧਾਰਮਿਕ ਸਮਾਗਮਾਂ ਸੱਭਿਆਚਾਰਕ ਤੇ ਧਾਰਮਿਕ ਗਤੀਵਿਧੀਆਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਤੇ ਪੁਲਿਸ ਵੱਲੋਂ ਸੁਰੱਖਿਆ ਸਮੇਤ ਸਾਰੇ ਇਤਜਾਮ ਬਹੁਤ ਹੀ ਵਧੀਆ ਢੰਗ ਨਾਲ ਨਿਭਾਏ ਗਏ। ਉਹਨਾਂ ਕਿਹਾ ਕਿ ਪਹਿਲੀ ਵਾਰ ਹੋਇਆ ਪਸ਼ੂ ਧਨ ਮੇਲਾ ਤੇ ਕਿਸਾਨ ਭਲਾਈ ਮੇਲਾ ਵੀ ਪੂਰੀ ਸਫਲਤਾ ਨਾਲ ਸੰਪੰਨ ਹੋਇਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਸ਼ੂ ਪਾਲਕਾਂ ਤੇ ਆਮ ਲੋਕਾਂ ਨੇ ਹਿੱਸਾ ਲੈ ਕੇ ਮੇਲੇ ਨੂੰ ਸਫਲ ਬਣਾਇਆ ਅਤੇ ਇਸ ਵਿੱਚ 45 ਤਰ੍ਹਾਂ ਦੇ ਵੱਖ-ਵੱਖ ਮੁਕਾਬਲੇ ਕਰਵਾ ਕੇ ਜੇਤੂਆਂ ਦਾ ਸਨਮਾਨ ਕੀਤਾ ਗਿਆ। ਉਹਨਾਂ ਮੁੜ ਤੋਂ ਮੇਲੇ ਵਿੱਚ ਲੱਗੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕੀਤਾ

ਹੋਰ ਖ਼ਬਰਾਂ :-  ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੀ ਮੇਲੇ ਦੀ ਸਫਲਤਾ ਲਈ ਫਰੀਦਕੋਟ ਦੀਆਂ ਵੱਖ ਵੱਖ ਧਾਰਮਿਕ ਸਵੈ-ਸੇਵੀ ਸੰਸਥਾਵਾਂ ਅਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪੁਲਿਸ ਵਿਭਾਗ ਦਾ ਧੰਨਵਾਦ ਕੀਤਾ ਜਿਨਾਂ ਨੇ ਮੇਲੇ ਨੂੰ ਅਮਨ ਅਮਾਨ ਨਾਲ ਪੂਰਾ ਕਰਨ ਵਿੱਚ ਤਨਦੇਹੀ ਨਾਲ ਕੰਮ ਕੀਤਾ।

ਐਸਐਸਪੀ ਸ. ਗੁਰਬੰਸ ਸਿੰਘ ਬੈਂਸ ਨੇ ਵੀ ਮੇਲੇ ਦੀ ਸਫਲਤਾ ਲਈ ਸਮੂਹ ਧਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਤੇ ਬਾਬਾ ਸ਼ੇਖ ਫਰੀਦ ਜੀ ਦੀ ਕਿਰਪਾ ਨਾਲ ਮੇਲੇ ਨੂੰ ਸਫਲਤਾ ਪੂਰਵਕ ਤੇ ਅਮਨ ਅਮਾਨ ਨਾਲ ਕਰਾਉਣ ਲਈ ਪੂਰਨ ਸਹਿਯੋਗ ਦਿੱਤਾ ਅਤੇ ਪੁਲਿਸ, ਜਿਲਾ ਪ੍ਰਸ਼ਾਸਨ ਤੇ ਐਮਐਲਏ ਸਾਹਿਬਾਨਾਂ ਦੀਆਂ ਟੀਮਾਂ ਨੇ ਵੀ ਪੂਰੀ ਤਨਦੇਹੀ ਨਾਲ ਮੇਲੇ ਨੂੰ ਸਫਲ ਬਣਾਉਣ ਵਿੱਚ ਆਪਣਾ ਰੋਲ ਅਦਾ ਕੀਤਾ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ੍ਰੀ ਬਲਜਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸਡੀਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸਡੀਐਮ ਕੋਟਕਪੂਰਾ ਸ. ਰਜਿੰਦਰ ਸਿੰਘ, ਐਸਡੀਐਮ ਜੈਤੋ ਸ੍ਰੀ ਵਿਕਰਮਜੀਤ, ਸਕੱਤਰ ਰੈਡ ਕਰਾਸ ਸ੍ਰੀ ਮਨਦੀਪ ਸਿੰਘ ਮੌਂਗਾ, ਜਿਲਾ ਭਾਸ਼ਾ ਅਫਸਰ ਮਨਜੀਤ ਪੁਰੀ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਜਸਬੀਰ ਸਿੰਘ ਜੱਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। 

Leave a Reply

Your email address will not be published. Required fields are marked *