‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

Punjab Police got big success against drug traffickers

ਚੰਡੀਗੜ੍ਹ, 25 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

248ਵੇਂ ਦਿਨ, ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,661 ਹੋ ਗਈ ਹੈ।

ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਹੋਰ ਖ਼ਬਰਾਂ :-  2 IAS Officers Transferred/Posted by Punjab Govt

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 573ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 135  ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 375 ਨਸ਼ੀਲੀਆਂ ਗੋਲੀਆਂ ਅਤੇ 9,800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 573 ਦਿਨਾਂ ਵਿੱਚ 80,053 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *