ਮਲੇਰਕੋਟਲਾ ਪੁਲਿਸ ਵੱਲੋਂ ਭਰਾਵਾਂ ’ਤੇ ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

Malerkotla Police arrest three for allegedly attacking brothers with firecrackers and posting the video on social media

ਮਲੇਰਕੋਟਲਾ, 27 ਸਤੰਬਰ 2026: ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਮੁਹੱਲਾ ਸਦੇਵਾਲਾ ਦੇ ਰਹਿਣ ਵਾਲੇ ਦੋ ਭਰਾਵਾਂ ’ਤੇ ਕੱਚਾ ਦਰਵਾਜ਼ਾ ਜਮਾਲਪੁਰਾ ਵਿਖੇ ਦਾਹ ਅਤੇ ਹੋਰ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਸ਼ਿਫ਼ ਅਲੀ ਉਰਫ਼ ਲੁਹਾਰ, ਮੁਹੰਮਦ ਰਫ਼ੀਕ ਉਰਫ਼ ਨੰਨੂ ਅਤੇ ਸੁਭਾਗ ਉਰਫ਼ ਕੱਕੂ, ਸਾਰੇ ਵਾਸੀ ਮਲੇਰਕੋਟਲਾ, ਵਜੋਂ ਹੋਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁੜਦੰਗੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਿੰਸਾ ਦਾ ਸਹਾਰਾ ਲੈਣ, ਲੋਕਾਂ ਨੂੰ ਡਰਾਉਣ-ਧਮਕਾਉਣ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਘਟਨਾ 25 ਸਤੰਬਰ 2026 ਨੂੰ ਵਾਪਰੀ, ਜਦੋਂ ਇੱਕ ਵਿਵਾਦ ਤੋਂ ਬਾਅਦ ਸ਼ਿਕਾਇਤਕਰਤਾ ਅਤੇ ਉਸ ਦੇ ਭਰਾ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-1 ਦੇ ਐੱਸ.ਐੱਚ.ਓ. ਦੀ ਅਗਵਾਈ ਹੇਠ ਅਤੇ ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ।

ਹੋਰ ਖ਼ਬਰਾਂ :-  1971 ਦੇ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ

ਮੁੱਢਲੀ ਕਾਰਵਾਈ ਤੋਂ ਬਾਅਦ ਪੁਲਿਸ ਟੀਮ ਨੇ ਉਪਲਬਧ ਜਾਣਕਾਰੀ ਦੇ ਆਧਾਰ ’ਤੇ ਕਥਿਤ ਤੌਰ ’ਤੇ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਥਾਣਾ ਸਿਟੀ-1, ਮਲੇਰਕੋਟਲਾ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 118(1), 115(2), 126(2), 351(2) ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸਮਰੱਥ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਜਿੱਥੇ ਮਾਮਲੇ ਦੀ ਹੋਰ ਜਾਂਚ ਕਰਨ ਅਤੇ ਘਟਨਾ ਨਾਲ ਸਬੰਧਤ ਪੂਰੇ ਤੱਥਾਂ ਅਤੇ ਹਾਲਾਤਾਂ, ਜਿਸ ਵਿੱਚ ਹਰੇਕ ਮੁਲਜ਼ਮ ਦੀ ਵਿਅਕਤੀਗਤ ਭੂਮਿਕਾ ਵੀ ਸ਼ਾਮਲ ਹੈ, ਨੂੰ ਸਪੱਸ਼ਟ ਕਰਨ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਐੱਸ.ਐੱਸ.ਪੀ. ਖੱਖ ਨੇ ਕਿਹਾ, “ਹੁੜਦੰਗੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਜਾਂ ਮਲੇਰਕੋਟਲਾ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੀਆਂ ਹਰਕਤਾਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।”

 

Leave a Reply

Your email address will not be published. Required fields are marked *