ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟਕਪੂਰਾ ਵਿਖੇ ਸ਼ਾਨਦਾਰ ਸ਼ੋਅ ਕਰਵਾਇਆ

A grand show was organized at Kotkapura dedicated to the 650th birth anniversary of Sri Guru Ravidas Ji.
ਕੋਟਕਪੂਰਾ 30 ਸਤੰਬਰ
 
ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। 
 
ਇਸ ਦੌਰਾਨ ਵੱਡੀ ਗਿਣਤੀ ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ।
 
ਇਸ ਮੌਕੇ ਰਾਗੀ ਜੱਥੇ ਭਾਈ ਸਤਪਾਲ ਸਿੰਘ ਅਤੇ ਸਾਥੀ ਬਾਘਾਪੁਰਾਣਾ ਵੱਲੋਂ ਗੁਰਬਾਣੀ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਗੁਰਬਾਣੀ ਦੇ ਗਾਇਨ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ।
 
ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਉਨ੍ਹਾਂ ਦੇ ਭਰਾਤਾ ਐਡਵੋਕੇਟ ਸ. ਬੀਰਇੰਦਰ ਸਿੰਘ ਸੰਧਵਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ ਡਰੋਨ ਸ਼ੋਅ, ਡਾਕੂਮੈਂਟਰੀ ਆਦਿ ਸਮਾਗਮ ਕਰਵਾਏ ਜਾ ਰਹੇ ਹਨ।
 
ਉਨ੍ਹਾਂ ਕਿਹਾ ਕਿ ਡਰੋਨਾਂ ਰਾਹੀਂ ਕੀਤੀ ਗਈ ਇਹ ਪੇਸ਼ਕਾਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ। ਇਸ ਰਾਹੀਂ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਨ੍ਹਾਂ ਦਾ ਉਦੇਸ਼ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਫਲਸਫ਼ੇ ਅਤੇ ਸਿੱਖਿਆਵਾਂ ਨਾਲ ਜੋੜਨਾ ਹੈ।
ਇਸ ਮੌਕੇ ਸ. ਰਾਜਿੰਦਰ ਸਿੰਘ ਐਸ.ਡੀ.ਐਮ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਮਨੁੱਖੀ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ। ਇਸ ਤੋਂ ਇਲਾਵਾ ਸੰਗਤ ਲਈ ਲੰਗਰ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਲੰਗਰ ਕਮੇਟੀ, ਸਫਾਈ ਕਮੇਟੀ, ਜੋੜਾ ਘਰ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ
 
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਵੀਰਪਾਲ ਕੌਰ ਚੇਅਰਮੈਨ ਜ਼ਿਲ੍ਹਾ ਪਰਿਸ਼ਦ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਸੁਖਵੰਤ ਸਿੰਘ ਪੱਕਾ ਆਗੂ ਯੂਥ ਵਿੰਗ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਸਿਮਰਨਜੀਤ ਸਿੰਘ ਐਮ ਸੀ, ਈਓ ਅੰਮ੍ਰਿਤ ਲਾਲ, ਹੁਕਮ ਚੰਦ, ਸ਼੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। 
ਹੋਰ ਖ਼ਬਰਾਂ :-  ਹੁਮਾਯੂੰ ਦੇ ਮਕਬਰੇ ਕੈਂਪਸ ‘ਚ ਕਮਰੇ ਦੀ ਛੱਤ ਡਿੱਗੀ, 5 ਜਣਿਆਂ ਦੀ ਮੌਤ

Leave a Reply

Your email address will not be published. Required fields are marked *