ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

Every child's dream, respect and secure future is the responsibility of Punjab Government; About Rs. 218 crore released so far for dependent children: Dr. Baljit Kaur

ਚੰਡੀਗੜ੍ਹ, 1 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਨ੍ਹਾਂ ਬੱਚਿਆਂ ਲਈ ਕਰੀਬ 218 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸਹਾਰੇ, ਸਨਮਾਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਮੌਕੇ ਦਾ ਹੱਕਦਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਨੁੱਖੀ ਸੰਵੇਦਨਾਵਾਂ ਨੂੰ ਕੇਂਦਰ ਵਿੱਚ ਰੱਖਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਜ਼ਿੰਦਗੀ ਦੀਆਂ ਮੁਸ਼ਕਲ ਸਥਿਤੀਆਂ ਵਿੱਚੋਂ ਗੁਜ਼ਰ ਰਹੇ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ ਮਿਲੇ ਅਤੇ ਉਹ ਆਤਮ ਵਿਸ਼ਵਾਸ ਨਾਲ ਆਪਣੇ ਭਵਿੱਖ ਵੱਲ ਅੱਗੇ ਵਧ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਹੈ, ਜਿੱਥੇ ਹਰ ਬੱਚੇ ਦੀ ਸੁਰੱਖਿਆ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਬੱਚਾ ਹਾਲਾਤਾਂ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਸਹਾਇਤਾ ਬੱਚਿਆਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ, ਉਨ੍ਹਾਂ ਦੀ ਸਿੱਖਿਆ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਮਜ਼ਬੂਤ ਭਵਿੱਖ ਵੱਲ ਅੱਗੇ ਵਧਣ ਵਿੱਚ ਸਹਾਈ ਹੋ ਰਹੀ ਹੈ।

ਹੋਰ ਖ਼ਬਰਾਂ :-  ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਸਟੈਚੂ ਆਫ਼ ਯੂਨਿਟੀ 'ਤੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ; ਭਾਰਤ ਦੇ ਲੋਹ ਪੁਰਸ਼ ਦੇ 150ਵੇਂ ਜਨਮ ਦਿਵਸ ਸਮਾਰੋਹ ਦੀ ਅਗਵਾਈ ਕੀਤੀ

*ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਲੈ ਸਕਦੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਹੀ ਨਹੀਂ ਰਹੇ ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ ਜਾਂ ਸਰੀਰਕ ਜਾਂ ਮਾਨਸਿਕ ਤੌਰ ‘ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਨਿਰਵਿਘਨ, ਪਾਰਦਰਸ਼ੀ ਅਤੇ ਸਮੇਂ ਸਿਰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿੱਤੀ ਸਾਲ 2026-27 ਦੌਰਾਨ ਕਰੀਬ 433 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਸਰਵਉੱਚ ਤਰਜੀਹ ਦਿੰਦਿਆਂ ਸੂਬੇ ਵਿੱਚ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਨਮਾਨਪੂਰਵਕ ਜੀਵਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਬਰਾਬਰ ਦੇ ਮੌਕੇ ਮਿਲ ਸਕਣ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਜ਼ਬੂਤ ਭਵਿੱਖ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋੜੀਂਦਾ ਸਹਾਰਾ ਮਿਲੇ। ਸਰਕਾਰ ਇਸੇ ਸੰਵੇਦਨਸ਼ੀਲ ਸੋਚ ਨਾਲ ਬੱਚਿਆਂ ਦੀ ਭਲਾਈ ਲਈ ਨਿਰੰਤਰ ਕੰਮ ਕਰਦੀ ਰਹੇਗੀ।

 

Leave a Reply

Your email address will not be published. Required fields are marked *