ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

Education Minister Bains provides a grant of Rs 10 lakh for Badhal Lower Community Center

ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ: ਨੇੜਲੇ ਪਿੰਡ ਬੱਢਲ ਲੋਅਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗਰਾਂਟ ਮਿਲਣ ਨਾਲ ਕਮਿਊਨਿਟੀ ਸੈਂਟਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਵੀ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਪਿੰਡਾਂ ਦੀ ਸਾਂਝੀ ਜਾਇਦਾਦ ਦੀ ਸੰਭਾਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਇਤੀ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਲਈ ਮਿਲੀ ਗਰਾਂਟ ਨਾਲ ਪਿੰਡ ਦੇ ਲੋਕਾਂ ਨੂੰ ਸਾਂਝੇ ਸਮਾਗਮ ਕਰਵਾਉਣ ਲਈ ਵਧੀਆ ਸਹੂਲਤ ਮਿਲੇਗੀ। ਸਮਾਗਮ ਦੌਰਾਨ ਇਲਾਕੇ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਰਪੰਚ ਪ੍ਰਿਤਪਾਲ ਸਿੰਘ ਕੁਨਰ, ਸਰਪੰਚ ਜਰਨੈਲ ਸਿੰਘ ਮੀਵਾਂ, ਸਰਪੰਚ ਅਵਤਾਰ ਸਿੰਘ ਨਿੱਕੂਵਾਲ, ਕਾਕੂ ਭੰਗਲ, ਗੁਰਮੀਤ ਸਿੰਘ, ਕਰਮ ਸਿੰਘ, ਸਰਬਣ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ ਬੱਬੀ, ਪ੍ਰਕਾਸ਼ ਸਿੰਘ, ਸਵਰਨ ਸਿੰਘ, ਗਿਆਨ ਸਿੰਘ ਸੁਖੇਵਾਲ, ਅਮਰਨ ਸਿੰਘ, ਜਸਵਿੰਦਰ ਸਿੰਘ, ਰਣਦੀਪ ਸਿੰਘ, ਸਤੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

ਹੋਰ ਖ਼ਬਰਾਂ :-  ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Leave a Reply

Your email address will not be published. Required fields are marked *