ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

Punjab Police got big success against drug traffickers

ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,099 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਲੋਕ ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 582ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 180 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 921 ਗ੍ਰਾਮ ਹੈਰੋਇਨ, 405 ਕਿਲੋ ਭੁੱਕੀ, 1303 ਨਸ਼ੀਲੀਆਂ ਗੋਲੀਆਂ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 582 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81,798 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *