ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

Cabinet Minister Harjot Singh Bains arrives to inquire about the condition of the victims injured in the dog attack
ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਸਵੇਰੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਨ ਲਈ ਰਾਜ ਨਗਰ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਤੇ ਦੇ ਹਮਲੇ ਵਿੱਚ ਜ਼ਖਮੀ ਹੋਏ ਸਾਰੇ ਵਿਅਕਤੀਆਂ ਨੂੰ ਐਂਟੀ-ਰੇਬੀਜ਼ ਇੰਜੈਕਸ਼ਨ ਲਗਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਮਲਾ ਬਹੁਤ ਗੰਭੀਰ ਸੀ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਪੂਰੀ ਉਂਗਲ ਤੱਕ ਕੱਟੀ ਗਈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਸਿਹਤ ਸਬੰਧੀ ਲੋੜੀਂਦੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ।
ਮੰਤਰੀ ਬੈਂਸ ਨੇ ਕਿਹਾ ਕਿ ਇਲਾਕੇ ਵਿੱਚ ਖੁੱਲ੍ਹੀਆਂ ਮੀਟ ਦੀਆਂ ਦੁਕਾਨਾਂ ਵੀ ਆਵਾਰਾ ਕੁੱਤਿਆਂ ਦੇ ਇਕੱਠੇ ਹੋਣ ਦਾ ਇੱਕ ਵੱਡਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੀਟ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਢੁਕਵੀਂ ਅਤੇ ਨਿਯਮਾਂ ਅਨੁਸਾਰ ਜਗ੍ਹਾ ਮੁਹੱਈਆ ਕਰਵਾਈ ਜਾ ਸਕੇ। ਇਸ ਨਾਲ ਜਿੱਥੇ ਦੁਕਾਨਦਾਰਾਂ ਨੂੰ ਸਹੂਲਤ ਮਿਲੇਗੀ, ਉੱਥੇ ਹੀ ਇਲਾਕਾ ਵਾਸੀਆਂ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ।ਆਵਾਰਾ  ਕੁੱਤਿਆਂ ਦੀ ਵੱਧ  ਰਹੀ  ਗਿਣਤੀ ’ਤੇ  ਕਾਬੂ ਪਾਉਣ ਲਈ  ਹਰਜੋਤ ਸਿੰਘ  ਬੈਂਸ  ਨੇ  ਕਿਹਾ  ਕਿ ਸੁਪਰੀਮ ਕੋਰਟ ਦੀਆਂ ਏ.ਬੀ.ਸੀ ਗਾਈਡਲਾਈਨਜ਼ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। 
ਹੋਰ ਖ਼ਬਰਾਂ :-  ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

Leave a Reply

Your email address will not be published. Required fields are marked *