ਜਲੰਧਰ, 5 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਖੋ-ਖੋ ਦੇ ਫਾਈਨਲ ਮੈਚ ਕਰਵਾਏ ਗਏ।
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋ-ਖੋ ਅੰਡਰ-14 (ਲੜਕੇ) ਮੁਕਾਬਲੇ ਵਿੱਚ ਹੈਲਪਿੰਗ ਹੈਂਡ ਸਪੋਰਟਸ ਵੈਲਫੇਅਰ ਸੁਸਾਇਟੀ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸਰਕਾਰੀ ਹਾਈ ਸਕੂਲ, ਪੂਰਨਪੁਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਢੇਸੀਆਂ ਕਾਹਨਾਂ ਤੀਜੇ ਸਥਾਨ ‘ਤੇ ਰਿਹਾ।
ਖੋ-ਖੋ ਅੰਡਰ-14 (ਲੜਕੀਆਂ) ਮੁਕਾਬਲੇ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ, ਗਾਂਧੀ ਨਗਰ ਪਹਿਲੇ ਸਥਾਨ ‘ਤੇ ਰਿਹਾ। ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਨੇ ਦੂਜਾ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ, ਸੀਚੇਵਾਲ ਨੇ ਤੀਜਾ ਸਥਾਨ ਹਾਸਲ ਕੀਤਾ।