ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Cabinet Minister Dr. Ravjot Singh reviewed the progress of development works in Sham Churasi constituency.

ਹੁਸ਼ਿਆਰਪੁਰ, 06 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਸੰਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਲੈੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ‘ਤੇ ਕੋਈ ਸਮਝੌਤਾ ਨਾ ਹੋਵੇ ਅਤੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।

ਡਾ. ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਚੱਲ ਰਹੇ ਕੰਮਾਂ ਲਿੰਕ ਸੜਕਾਂ, ਸਕੂਲ਼ਾਂ ਵਿਚ ਲੋੜੀਂਦੇ ਕਾਰਜ,  ਪਿੰਡਾਂ ਅੰਦਰ ਵਿਕਾਸ ਕਾਰਜ ਆਦਿ ਨੂੰ ਤਰਜੀਹ ਦੇ ਆਧਾਰ ‘ਤੇ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਕਾਰਜਾਂ ਦੀ ਰੈਗੂਲਰ ਸਮੀਖਿਆ ਕਰਦੇ ਰਹਿਣ ਅਤੇ ਮਿਆਰ ਤੇ ਗੁਣਵੱਤਾ ਦਾ ਉੱਚ ਪੱਧਰ ਰੱਖਿਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹਰ ਵਰਗ ਲਈ ਅਤੇ ਹਰ ਖੇਤਰ ਵਿਚ ਲੋੜੀਂਦੇ ਕਾਰਜ ਕਰਵਾ ਰਹੀ ਹੈ ਜਿਸ ਦੇ  ਸਿੱਟੇ ਵੱਜੋਂ ਰਾਜ ਦੇ ਸਿੱਖਿਆ, ਸਿਹਤ ਮਾਡਲ਼ਾ ਦੀ ਦੇਸ਼ ਭਰ ਵਿਚ ਸ਼ਲਾਘਾ ਤੋਂ ਇਲਾਵਾ ਸੜਕੀ ਸੰਪਰਕ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਪ੍ਰਣਾਲੀ, ਖੇਡਾਂ, ਰੁਜ਼ਗਾਰ ਦੇ ਮੌਕਿਆਂ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਲਗਾਤਾਰ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਮ ਚੁਰਾਸੀ ਹਲਕੇ ਦੇ ਪਿੰਡਾਂ ਦੀਆਂ ਸੜਕਾਂ, ਗਲੀਆਂ, ਨਾਲੀਆਂ, ਸੀਵਰੇਜ ਪ੍ਰਣਾਲੀ ਅਤੇ ਸਮੁੱਚੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਮੁੱਚੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਰਾ ਕਰਨ ਦੀ ਵੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ  ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਨੂੰ ਪੂਰੀ ਤਵੱਜੋ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਲਾਹਾ, ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

ਹੋਰ ਖ਼ਬਰਾਂ :-  ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

 

 

Leave a Reply

Your email address will not be published. Required fields are marked *