ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

Beneficiaries under the 'Mera Ghar-Mere Naam' scheme will be given ownership rights cards on Wednesday: Deputy Commissioner

ਹੁਸ਼ਿਆਰਪੁਰ, 6 ਅਕਤੂਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲੇ ਵਿਚ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਬੁੱਧਵਾਰ ਤੋਂ ਕੀਤੀ ਜਾ ਰਹੀ ਹੈ ਜਿਸ ਬਾਰੇ ਪ੍ਰਕਿਰਿਆ ਨੂੰ ਅੰਤਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ।

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਬਾਰੇ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲਾਲ ਲਕੀਰ ਅੰਦਰ ਬਣੇ ਘਰਾਂ ਦੀ ਮਾਲਕੀ ਦੇ ਹੱਕਾਂ ਵਾਲੇ ਕਾਰਡ ਬੁੱਧਵਾਰ ਤੋਂ ਪੜਾਅਵਾਰ ਵੰਡੇ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਡਾਂ ਦੀ ਸ਼ੁਰੂਆਤ ਸ਼ਾਮਚੁਰਾਸੀ ਹਲਕੇ ਦੇ ਪਿੰਡ ਹਾਜੀ ਖਾਨਪੁਰ, ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਠੁੱਲਾ, ਦਸੂਹਾ ਹਲਕੇ ਦੇ ਪਿੰਡ ਗੰਗਾ ਚੱਕ, ਟਾਂਡਾ ਦੇ ਪਿੰਡ ਰਸੂਲਪੁਰ, ਮੁਕੇਰੀਆਂ ਦੇ ਪਿੰਡ ਚੱਕ ਸਰਵਾਣੀ ਅਤੇ ਗੜ੍ਹਸ਼ੰਕਰ ਦੇ ਪਿੰਡ ਰਸੂਲਪੁਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ 300 ਤੋਂ ਵੱਧ ਪ੍ਰਾਪਰਟੀ ਕਾਰਡ ਦੇ ਕੇ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਜਾਵੇਗਾ ਜਿਸ ਉਪਰੰਤ ਪੜਾਅਵਾਰ ਇਹ ਸਿਲਸਿਲਾ ਜ਼ਿਲੇ ਵਿਚ ਜਾਰੀ ਰਹੇਗਾ।

ਹੋਰ ਖ਼ਬਰਾਂ :-  ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੀਮ ਦੀ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਰੈਗੂਲਰ ਜਾਇਜ਼ਾ ਲਿਆ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡਾਂ ਜਲਦ ਤੋਂ ਜਲਦ ਸੌਂਪੇ ਜਾ ਸਕਣ।

ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਦੱਸਿਆ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡਣ ਲਈ ਪਿੰਡਾਂ ਵਿਚ ਚੱਲ ਰਹੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਕੇ ਉਨ੍ਹਾਂ ਦੀ ਮਾਲਕੀ ਦੇ ਹੱਕ ਵਾਲੇ ਕਾਰਡ ਸੌਂਪੇ ਜਾਣਗੇ।  ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕਰਨ ਲਈ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਨਾਲ ਲਾਭਪਾਤਰੀ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰ ਸਕਦੇ ਹਨ। 

Leave a Reply

Your email address will not be published. Required fields are marked *