ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

Punjab Police got big success against drug traffickers

ਚੰਡੀਗੜ੍ਹ, 7 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

260ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76,820 ਹੋ ਗਈ ਹੈ।

ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਗੁਰੂਗ੍ਰਾਮ ਵਿੱਚ ਹਰਿਆਣਵੀ ਰੈਪਰ-ਗਾਇਕ ਫਾਜ਼ਿਲਪੁਰੀਆ 'ਤੇ ਗੋਲੀਬਾਰੀ, ਵਾਲ-ਵਾਲ ਬਚੇ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 585ਵੇਂ ਦਿਨ ਵੀ ਜਾਰੀ ਰੱਖਦਿਆਂ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 340 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 398 ਨਸ਼ੀਲੀਆਂ ਗੋਲੀਆਂ ਅਤੇ 10.99 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 585 ਦਿਨਾਂ ਵਿੱਚ 83,049 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

 

Leave a Reply

Your email address will not be published. Required fields are marked *