ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

Harjot Bains continues to meet people to resolve their problems.

ਭਰਤਗੜ੍ਹ / ਕੀਰਤਪੁਰ ਸਾਹਿਬ 11 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ।
       ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬੜਾ ਪਿੰਡ ਟੱਪਰੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ।
       ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁਫਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਸਮੇਤ ਕਈ ਲੋਕ ਭਲਾਈ ਕਾਰਜਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਲੋਕ ਹਨ ਅਤੇ ਹਰ ਫੈਸਲਾ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।
       ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਾਣੀ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਬੈਂਸ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਰਹੀ ਹੈ।
     ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।ਇਸ ਮੌਕੇ ਦਵਿੰਦਰ ਕੌਰ ਸਰਪੰਚ, ਸੁਖਪਾਲ ਸਿੰਘ ਯੂਥ ਆਗੂ, ਜੁਝਾਰ ਸਿੰਘ ਮੈਂਬਰ  ਸੈਣੀ ਬੋਰਡ ਪੰਜਾਬ, ਸੁਖਜਿੰਦਰ ਸਿੰਘ ਭਾਓਵਾਲ ,ਮਾਣ ਸਿੰਘ, ਜਗੀਰ ਸਿੰਘ ਭਾਊਵਾਲ ,ਸੁਖਜਿੰਦਰ ਸਿੰਘ,  ਜੁਝਾਰ ਸਿੰਘ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ l 

ਹੋਰ ਖ਼ਬਰਾਂ :-  ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

Leave a Reply

Your email address will not be published. Required fields are marked *