ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ’ਚ ਆਈ ਤੇਜ਼ੀ- ਡਿਪਟੀ ਕਮਿਸ਼ਨਰ

There has been a surge in the arrival of paddy in the district's markets - Deputy Commissioner

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ:        ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਝੋਨੇ ਦੀ ਆਮਦ ਵਿੱਚ ਤੇਜ਼ੀ ਆਈ ਹੈ, ਜਿਸ ਤਹਿਤ ਵੱਖ-ਵੱਖ ਖਰੀਦ ਏਜੰਸੀਆਂ ਜਿਵੇਂ ਕਿ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਆਦਿ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੰਡੀਆਂ ਵਿੱਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਹੋਰ ਖ਼ਬਰਾਂ :-  ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ ਕਿਉਂਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਜਾਂਦੀ ਹੈ। ਅਜਿਹਾ ਝੋਨਾ ਮੰਡੀਆਂ ਵਿਚ ਖਰੀਦਣ ਸਮੇਂ ਖਰੀਦ ਏਜੰਸੀਆਂ ਵਲੋਂ ਅਸਮਰੱਥਾ ਜਤਾਈ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਝੋਨੇ ਦੀ ਆਮਦ ਤੇ ਖਰੀਦ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 15,100 ਮੀਟ੍ਰਿਕ ਟਨ ਝੋਨੇ ਦੀ ਆਮਦ (14 ਅਕਤੂਬਰ ਤੱਕ) ਮੰਡੀਆਂ ਵਿੱਚ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 11,767 ਮੀਟ੍ਰਿਕ ਟਨ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। 

Leave a Reply

Your email address will not be published. Required fields are marked *