ਪੰਜਾਬ ਸਰਕਾਰ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਗੁਰਦੀਪ ਸਿੰਘ ਰੰਧਾਵਾ

Punjab government committed to providing education and health facilities to the people - MLA Gurdeep Singh Randhawa
ਡੇਰਾ ਬਾਬਾ ਨਾਨਕ/ਗੁਰਦਾਸਪੁਰ, 15 ਅਕਤੂਬਰ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਤਲਵੰਡੀ ਰਾਮਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਣਾਏ ਗਏ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮੁਹੱਲਾ ਕਲੀਨਿਕ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਆਪਣੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਲਈ ਰੋਜਗਾਰ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚ 6.5 ਕਰੋੜ ਓ.ਪੀ.ਡੀ ਦਰਜ ਕੀਤੀ ਅਤੇ ਮੁਫਤ ਦਵਾਈਆਂ ਅਤੇ ਟੈਸਟਾਂ ਦਾ ਲਾਭ ਉਠਾਇਆ।

ਹੋਰ ਖ਼ਬਰਾਂ :-  ਪੰਜਾਬ ਕੈਬਿਨਟ ‘ਚ ਛੇਤੀ ਹੋਵੇਗਾ ਫੇਰਬਦਲ, ਰਾਜਪਾਲ ਨੂੰ ਮਿਲੇ CM ਭਗਵੰਤ ਮਾਨ

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਸਿਹਤ, ਸਿੱਖਿਆ, ਰੁਜਗਾਰ, ਸਿੰਚਾਈ ਅਤੇ ਸਮਾਜ ਭਲਾਈ ਵਿੱਚ ਠੋਸ ਕਦਮ ਚੁੱਕ ਕੇ ਆਪਣੇ ਵਾਅਦੇ ਪੂਰੇ ਕਰ ਰਹੀ ਹੈ ਤਾਂ ਜੋ ਵਿਕਾਸ ਦਾ ਲਾਭ ਆਮ ਨਾਗਰਿਕਾਂ ਤੱਕ ਪਹੁੰਚ ਸਕੇ।

 

Leave a Reply

Your email address will not be published. Required fields are marked *