ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਾਜਰਾ ਅਤੇ ਪੱਲਣਪੁਰ ਵਿਖੇ ਦਿਖਾਈ ਗਈ

A special documentary dedicated to the 650th birth anniversary of Sri Guru Ravidas Ji Maharaj was screened in villages Majra and Pallanpur.

ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 18 ਅਕਤੂਬਰ, 2026:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਜਰੀ ਬਲਾਕ ਦੇ ਪਿੰਡ ਮਾਜਰਾ ਅਤੇ ਪੱਲਣਪੁਰ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ। ਇਸ ਉਪਰਾਲੇ ਦਾ ਮਕਸਦ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ।

ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਕੂਮੈਂਟਰੀ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ, ਮਨੁੱਖੀ ਬਰਾਬਰੀ, ਆਪਸੀ ਭਾਈਚਾਰੇ, ਸਮਾਜਿਕ ਸਾਂਝ ਅਤੇ ਮਾਨਵਤਾ ਦੀ ਸੇਵਾ ਵਰਗੇ ਉੱਚੇ ਆਦਰਸ਼ਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਨੂੰ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਨਾਲ ਬਰਾਬਰੀ ਅਤੇ ਸਤਿਕਾਰ ਵਾਲਾ ਵਿਹਾਰ ਕਰਨ ਦਾ ਸੰਦੇਸ਼ ਦਿੱਤਾ।

ਪੰਜਾਬ ਸਰਕਾਰ ਦਾ ਇਹ ਉਪਰਾਲਾ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਤਰ੍ਹਾਂ ਪਿੰਡ ਪੱਧਰ ’ਤੇ ਡਾਕੂਮੈਂਟਰੀ ਦਿਖਾਉਣ ਨਾਲ ਲੋਕਾਂ ਨੂੰ ਆਪਣੇ ਪਿੰਡ ਵਿੱਚ ਹੀ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ।

ਹੋਰ ਖ਼ਬਰਾਂ :-  ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਦਿਖਾਉਣ ਦਾ ਉਪਰਾਲਾ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ਨਾਲ ਜੋੜਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ, ਸਮਾਨਤਾ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ।

ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਇਹ ਉਪਰਾਲਾ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਮਹਾਨ ਵਿਰਾਸਤ ਅਤੇ ਉਨ੍ਹਾਂ ਦੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। 

Leave a Reply

Your email address will not be published. Required fields are marked *