ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 22 ਅਕਤੂਬਰ:  ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 275ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  446 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

275ਵੇਂ ਦਿਨ, ਪੁਲਿਸ ਟੀਮਾਂ ਨੇ  185 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 80,053 ਹੋਈਆਂ ਹਨ ।

ਇਸ ਤੋਂ ਇਲਾਵਾ 146 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੁੱਢਲੀ ਸਹਾਇਤਾ, ਸੀ.ਪੀ.ਆਰ. ਤੇ ਆਫ਼ਤ ਪ੍ਰਬੰਧਨ ਸਬੰਧੀ ਟ੍ਰੇਨਿੰਗ ਕਰਵਾਈ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਦੇ ਸਕਦੇ ਹਨ ।

 ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 600ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋਗ੍ਰਾਮ ਹੈਰੋਇਨ, 518 ਗ੍ਰਾਮ ਅਫੀਮ, 40 ਕਿਲੋਗ੍ਰਾਮ ਭੁੱਕੀ, 1378 ਨਸ਼ੀਲੀਆਂ ਗੋਲੀਆਂ ਅਤੇ 7,550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 600 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 87,196 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *