ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Property cards distributed to beneficiaries of five villages in the presence of MLA Jagdeep Singh Kaka Brar

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ:

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ।

ਇਸ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣਾ ਹੈ। ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਪ੍ਰਾਪਤ ਹੁੰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪਛਾਣ ਅਤੇ ਸੁਰੱਖਿਆ ਵਿੱਚ ਮਦਦ ਮਿਲਦੀ ਹੈ।

ਹੋਰ ਖ਼ਬਰਾਂ :-  OnePlus ਨੇ ਆਪਣੇ ਯੂਜ਼ਰਸ ਲਈ ਇੱਕ ਵੱਡਾ ਧਮਾਕਾ ਕਰਦਿਆਂ OxygenOS ਦਾ ਨਵਾਂ ਅਪਡੇਟ ਰੋਲਆਊਟ ਕਰਨਾ ਸ਼ੁਰੂ ਕਰ ਦਿੱਤਾ ਹੈ

ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਲੋਕਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦਿਵਾਉਣ ਅਤੇ ਜ਼ਮੀਨੀ ਪੱਧਰ ’ਤੇ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਵਿੱਚ ਸਹਾਇਕ ਹਨ।

ਇਸ ਮੌਕੇ ਤਹਿਸੀਲਦਾਰ ਮੈਡਮ ਅੰਜੂ ਬਾਲਾ, ਬਰੀਵਾਲਾ ਦੇ ਨਾਇਬ ਤਹਿਸੀਲਦਾਰ ਮੈਡਮ ਅਰਸ਼ਪ੍ਰੀਤ ਕੌਰ ਅਤੇ ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਹਾਜ਼ਰ ਸਨ। 

Leave a Reply

Your email address will not be published. Required fields are marked *