ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਤੀਰਥ ਯਾਤਰਾ ਲਈ ਪਿੰਡ ਇਸਲਾਮ ਵਾਲਾ ਤੇ ਘੱਟਿਆ ਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ 3 ਬੱਸਾਂ ਕੀਤੀਆਂ ਰਵਾਨਾ

MLA Jagdeep Kamboj Goldy sent 3 buses of pilgrims from Islam Wala and Ghatiya Wala Jatt villages for pilgrimage

ਜਲਾਲਾਬਾਦ, 24 ਅਕਤੂਬਰ  ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਬਜ਼ੁਰਗਾਂ  ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਮੁਹਿੰਮ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਇਸਲਾਮ ਵਾਲਾ ਅਤੇ ਘੱਟਿਆਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨਾਂ ਨੇ ਬਜ਼ੁਰਗ ਸ਼ਰਧਾਲੂਆਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਉਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਸ਼ੇਸ਼ ਉਪਰਾਲਾ ਕੀਤਾ ਹੈ ਜੋ ਕਿ  ਕਈ ਬਜ਼ੁਰਗ ਆਰਥਿਕ ਤੰਗੀ ਦੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ   ਉਨਾਂ ਨੂੰ ਤੀਰਥ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਖਾਣ-ਪੀਣ ਅਤੇ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਬਜ਼ੁਰਗਾਂ ਨੂੰ ਯਾਤਰਾ ਦੌਰਾਨ ਕਿਸੇ ਤਰਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਸਰਕਾਰ ਦਾ ਮਕਸਦ ਬਜ਼ੁਰਗਾਂ ਦੀ ਸਹੂਲਤ ਅਤੇ ਉਨਾਂ ਦੀਆਂ ਧਾਰਮਿਕ ਇੱਛਾਵਾਂ ਦਾ ਸਨਮਾਨ ਕਰਨਾ ਹੈ। ਇਸ ਮੌਕੇ ਪਿੰਡਾਂ ਦੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ। 

ਹੋਰ ਖ਼ਬਰਾਂ :-  ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

Leave a Reply

Your email address will not be published. Required fields are marked *