ਐਤਵਾਰ ਨੂੰ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

All preparations for Group D recruitment exam to be held on Sunday are complete.

ਤਰਨ ਤਾਰਨ, 24 ਅਕਤੂਬਰ ( – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਰਾਹੀਂ ਕੀਤੀ ਜਾ ਰਹੀ ਭਰਤੀ ਲਈ 25 ਅਕਤੂਬਰ (ਐਤਵਾਰ) ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਹੋਣ ਵਾਲੀ ਲਿਖਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਸ੍ਰੀ ਰਾਹੁਲ ਦੁਆਰਾ ਜ਼ਿਲ੍ਹੇ ਵਿੱਚ ਹੋਣ ਵਾਲੀ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੰਵਲਜੀਤ ਸਿੰਘ ਵੱਲੋਂ ਵੀ ਇਸ ਪ੍ਰੀਖਿਆ ਦੀਆਂ ਤਿਆਰੀਆਂ ਦਾ ਮੁਕੰਮਲ ਜਾਇਜ਼ਾ ਲਿਆ ਗਿਆ।

ਹੋਰ ਖ਼ਬਰਾਂ :-  ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ 3479 ਉਮੀਦਵਾਰਾਂ ਲਈ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸੈਕੰਡਰੀ ਵਿਭਾਗ ਤੋਂ 10 ਸੁਪਰਡੈਂਟਾਂ, 20 ਡਿਪਟੀ ਸੁਪਰਡੈਂਟਾਂ ਅਤੇ ਪ੍ਰਾਇਮਰੀ ਵਿਭਾਗ ਤੋਂ 150 ਨਿਗਰਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਵਿਭਾਗ ਵੱਲੋਂ ਸੀ.ਸੀ.ਟੀ.ਵੀ ਕੈਮਰੇ ਅਤੇ ਜੈਮਰ ਇੰਸਟਾਲ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਤੋਂ ਜੂਨੀਅਰ ਸਹਾਇਕ ਇਕਬਾਲ ਸਿੰਘ ਇੰਚਾਰਜ ਪ੍ਰੀਖਿਆਵਾਂ ਵੱਲੋਂ ਪ੍ਰੀਖਿਆਵਾਂ ਦੇ ਸੰਪੂਰਨ ਪ੍ਰਬੰਧ ਕੀਤੇ ਗਏ ਹਨ। ਵਿਭਾਗ ਦੀਆਂ ਹਦਾਇਤਾਂ ਤੋਂ ਉਮੀਦਵਾਰਾਂ ਨੂੰ ਜਾਣੂ ਕਰਵਾਉਂਦਿਆਂ ਉਨ੍ਹਾਂ ਦੱਸਿਆ ਕਿ ਹਰੇਕ ਉਮੀਦਵਾਰ ਕੋਲ ਐਡਮਿਟ ਕਾਰਡ ਅਤੇ ਪਛਾਣ ਪੱਤਰ ਹੋਣਾ ਜ਼ਰੂਰੀ ਹੈ। ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਮਜ਼ਬੂਤ ਇਰਾਦੇ ਅਤੇ ਸ਼ਾਂਤ ਮਨ ਨਾਲ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ।

 

Leave a Reply

Your email address will not be published. Required fields are marked *