ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

Delegation of Election Commission of India and BEL for Punjab Assembly Elections reviewed the FLC Workshop and the functioning of the implementing agencies

*ਚੰਡੀਗੜ੍ਹ, 27 ਅਕਤੂਬਰ:* ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ।

ਇਸੇ ਦਿਨ ‘ਫਸਟ ਲੈਵਲ ਚੈਕਿੰਗ’ (ਐਫਐਲਸੀ) ਵਰਕਸ਼ਾਪ ਵੀ ਕਰਵਾਈ ਗਈ, ਜਿਸ ਦਾ ਉਦੇਸ਼ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀਜ਼ ਦੀ ‘ਫਸਟ ਲੈਵਲ ਚੈਕਿੰਗ’ ਨਾਲ ਸਬੰਧਤ ਤਕਨੀਕੀ ਅਤੇ ਪ੍ਰਸ਼ਾਸਕੀ ਅਮਲਾਂ ਬਾਰੇ ਸਿਖਲਾਈ ਵੀ ਦਿੱਤੀ ਗਈ ।

ਸੀਈਓ, ਪੰਜਾਬ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਐਫ.ਐਲ.ਸੀ. ਦੀ ਮੁਕੰਮਲ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਦੀ ਸਖ਼ਤ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।  

ਹੋਰ ਖ਼ਬਰਾਂ :-  ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਇਸ ਦੌਰਾਨ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਮਾਹਰ ਇੰਜੀਨੀਅਰਾਂ ਵਲੋਂ ਅਮਲੀ ਸਿਖਲਾਈ ਵੀ ਦਿੱਤੀ ਗਈ, ਜਿਸ ਤੋਂ ਬਾਅਦ ਇੱਕ ਮੁਲਾਂਕਣ ਅਤੇ ਸ਼ੰਕਿਆਂ ਨੂੰ ਦੂਰ ਕਰਨ ਸਬੰਧੀ ਸੈਸ਼ਨ ਵੀ ਕਰਵਾਇਆ ਗਿਆ। ਵਰਕਸ਼ਾਪ ਵਿੱਚ ਜ਼ਿਲ੍ਹਾ ਚੋਣ ਅਫ਼ਸਰਾਂ, ਵਧੀਕ ਜ਼ਿਲ੍ਹਾ ਚੋਣ ਅਫ਼ਸਰਾਂ, ਐਫ.ਐਲ.ਸੀ. ਦੇ ਨੋਡਲ ਅਫ਼ਸਰਾਂ, ਮਾਸਟਰ ਟ੍ਰੇਨਰਾਂ, ਬੀ.ਈ.ਐਲ. ਮਾਹਿਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਭਾਗ ਲਿਆ।

ਇਸ ਦੌਰਾਨ ਐਫ.ਐਲ.ਸੀ ਪ੍ਰਕਿਰਿਆ ਨੂੰ ਨਿਰਧਾਰਤ ਪ੍ਰੋਟੋਕੋਲ, ਪਾਰਦਰਸ਼ਤਾ ਅਤੇ ਪੂਰੀ ਸਾਵਧਾਨੀ ਨਾਲ ਨੇਪਰੇ ਚਾੜ੍ਹਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਐਫ.ਐਲ.ਸੀ. ਵਰਕਸ਼ਾਪ ਤੋਂ ਬਾਅਦ, ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਸਾਰੀਆਂ ਏਜੰਸੀਆਂ ਦੀ ਸ਼ਮੂਲੀਅਤ ਨਾਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ।

 

Leave a Reply

Your email address will not be published. Required fields are marked *