ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

Cluster officer seriously injured in attack in village Kang

ਤਰਨ ਤਾਰਨ, 29 ਅਕਤੂਬਰ:      ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਲਾਕ ਖਡੂਰ ਸਾਹਿਬ ਵਿਖੇ ਲਗਾਏ ਕਲੱਸਟਰ ਅਫ਼ਸਰ ਮਨਿੰਦਰ ਸਿੰਘ (ਭੂਮੀ ਅਤੇ ਜਲ ਸੰਭਾਲ ਅਫ਼ਸਰ, ਖਡੂਰ ਸਾਹਿਬ) ਨੂੰ ਅੱਜ ਪਿੰਡ ਕੰਗ ਵਿਖੇ ਡਿਊਟੀ ਦੌਰਾਨ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰ ਸਿੰਘ ਨੂੰ ਕੰਗ, ਹੋਠੀਆਂ, ਹੰਸਾਵਾਲਾ, ਭਰੋਵਾਲ, ਪਿੰਡੀਆਂ, ਖੱਖ, ਗੋਇੰਦਵਾਲ ਸਾਹਿਬ ਅਤੇ ਮਿਆਣੀ ਦਾ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਹੇਠਾਂ 3 ਨੋਡਲ ਅਫ਼ਸਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਖ਼ਬਰਾਂ :-  ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਜ਼ਿਕਰਯੋਗ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਇਸ ਵੇਲੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫੀਲਡ ਵਿੱਚ ਨਿੱਤਰਿਆ ਹੋਇਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਕਰਕੇ ਜਿੱਥੇ ਅੱਗ ਨੂੰ ਬੁਝਾਇਆ ਜਾ ਰਿਹਾ ਹੈ, ਉਥੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ। 

Leave a Reply

Your email address will not be published. Required fields are marked *