ਧੂਰੀ ਤੋਂ ਮੁੜ ਚੋਣ ਲੜਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਕਾਸ ਕਾਰਜ ਹੋਣਗੇ ਮੁੱਖ ਚੋਣ ਮੁੱਦਾ: ਦਲਵੀਰ ਸਿੰਘ ਢਿੱਲੋਂ

Chief Minister Bhagwant Singh Mann will contest re-election from Dhuri, development works will be the main election issue: Dalvir Singh Dhillon

ਧੂਰੀ, 31 ਅਕਤੂਬਰ:     ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਸਬੰਧੀ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਹਲਕੇ ਤੋਂ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਦਾ ਨਾਮ ਧੂਰੀ ਹਲਕੇ ਤੋਂ ਸ਼ਾਮਲ ਹੋਣਾ ਇਲਾਕੇ ਲਈ ਖੁਸ਼ੀ ਦੀ ਗੱਲ ਹੈ।

ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਿਛਲੇ ਪੰਜ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਲਈ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦੇ ਆਧਾਰ ‘ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਪਿੰਡਾਂ ਵਿੱਚ ਆਧੁਨਿਕ ਲਾਇਬ੍ਰੇਰੀਆਂ ਦੀ ਸਥਾਪਨਾ, ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਹੈਪੀਨੈੱਸ ਰਾਹੀਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਵਿਕਾਸ ਸਮੇਤ ਕਈ ਅਹਿਮ ਉਪਰਾਲੇ ਕੀਤੇ ਗਏ ਹਨ।

ਹੋਰ ਖ਼ਬਰਾਂ :-  ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਮਕਸਦ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ, ਸਿੱਖਿਆ, ਖੇਡਾਂ ਅਤੇ ਸਮਾਜਿਕ ਵਿਕਾਸ ਦੇ ਖੇਤਰਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਮਿਲੀਆਂ ਸਹੂਲਤਾਂ ਨੂੰ ਵੀ ਆਉਣ ਵਾਲੀਆਂ ਚੋਣਾਂ ਦੌਰਾਨ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੂਰੀ ਹਲਕੇ ਨਾਲ ਵਿਸ਼ੇਸ਼ ਸਬੰਧ ਹੈ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਇਲਾਕੇ ਦੇ ਵਿਕਾਸ ਲਈ ਕੀਤੇ ਗਏ ਕਾਰਜਾਂ ਨੂੰ ਆਧਾਰ ਬਣਾ ਕੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ। 

Leave a Reply

Your email address will not be published. Required fields are marked *