-ਕਿਸਾਨਾਂ ਅਤੇ ਬੇਲਰ ਚਾਲਕਾਂ ਦੇ ਉੱਦਮਾਂ ਦੀ ਕੀਤੀ ਸ਼ਲਾਘਾ, ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

-Praise the efforts of farmers and baler drivers, appeal not to burn stubble

ਪੱਟੀ/ਤਰਨ ਤਾਰਨ, 2 ਨਵੰਬਰ : ਪਰਾਲੀ ਪ੍ਰਬੰਧਨ ਗਤੀਵਿਧੀਆਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਵਾਸਤੇ ਐਸ.ਡੀ.ਐਮ ਪੱਟੀ ਅਮਨਦੀਪ ਵੱਲੋਂ ਪਿੰਡ ਬੋਪਰਾਏ, ਧਿਗਾਣਾ, ਸ਼ਹੀਦ ਅਤੇ ਘਰਿਆਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਬੇਲਰ ਚਾਲਕਾਂ ਅਤੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਖੇਤਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਹੋਰ ਸੁਚੱਜੇ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ।

ਹੋਰ ਖ਼ਬਰਾਂ :-  ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ, ਵੋਟ ਚੋਰੀ ਦੇ ਲੱਗੇ ਇਲਜ਼ਾਮ

ਐਸ.ਡੀ.ਐਮ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਖੇਤੀਬਾੜੀ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ।

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਅਤੇ ਇਲਾਕੇ ਦੇ ਕਲੱਸਟਰ ਤੇ ਨੋਡਲ ਅਫ਼ਸਰ ਵੀ ਹਾਜ਼ਰ ਸਨ।

  

Leave a Reply

Your email address will not be published. Required fields are marked *