ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ

Meeting with officials for effective implementation of solid waste management project in villages

ਅੰਮ੍ਰਿਤਸਰ, 7 ਨਵੰਬਰ: ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਸਾਲਿਡ ਵੇਸਟ ਮੈਨੇਜਮੈਂਟ) ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮਾਨਯੋਗ ਸ਼੍ਰੀਮਤੀ ਪੱਲਵੀ ਮਿਸ਼ਰਾ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਬਲਾਕਾਂ ਦੇ ਸਰਪੰਚਾਂ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ।

 

ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਕੂੜੇ ਦਾ ਸਹੀ ਪ੍ਰਬੰਧਨ ਯਕੀਨੀ ਬਣਾਉਣ ਦੇ ਨਾਲ-ਨਾਲ ਪਿੰਡਾਂ ਵਿੱਚ ਸਾਫ਼-ਸੁਥਰਾ ਅਤੇ ਸਵੱਛ ਵਾਤਾਵਰਣ ਸਿਰਜਿਆ ਜਾ ਸਕੇ।

 

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ ਰੇਹੜੀਆਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਲਈ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਪਿੰਡਾਂ ਵਿੱਚ ਚਾਰ-ਪੱਖੀ ਕੂੜਾ ਛਾਂਟੀ ਪ੍ਰਣਾਲੀ ਲਾਗੂ ਕਰਨੀ ਯਕੀਨੀ ਬਣਾਈ ਜਾਵੇ, ਜਿਸ ਤਹਿਤ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਰਹਿੰਦ-ਖੂੰਹਦ ਅਤੇ ਖ਼ਤਰਨਾਕ ਘਰੇਲੂ ਰਹਿੰਦ-ਖੂੰਹਦ ਨੂੰ ਵੱਖ-ਵੱਖ ਇਕੱਠਾ ਕੀਤਾ ਜਾਵੇ।

ਹੋਰ ਖ਼ਬਰਾਂ :-  'ਆਪਣੀਆਂ ਜ਼ਿੰਮੇਵਾਰੀਆਂ 'ਤੇ ਧਿਆਨ ਕੇਂਦਰਿਤ ਕਰਨਾ ਬਿਹਤਰ ਹੈ': ਭਾਰਤ ਨੇ ਨਿਊਯਾਰਕ ਦੇ ਮੇਅਰ ਮਮਦਾਨੀ ਨੂੰ ਜੇਲ੍ਹ ਵਿੱਚ ਬੰਦ ਕਾਰਕੁਨ ਉਮਰ ਖਾਲਿਦ ਨੂੰ ਲਿਖੇ ਪੱਤਰ ਦੀ ਨਿੰਦਾ ਕੀਤੀ

 

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੂੜਾ ਇਕੱਠਾ ਕਰਨ ਅਤੇ ਇਸ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਪਿੰਡ ਪੱਧਰ ‘ਤੇ ਢੁੱਕਵੀਂ ਵਿਵਸਥਾ ਕੀਤੀ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਕੂੜੇ ਦੀ ਸਹੀ ਛਾਂਟੀ ਅਤੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਤਾਂ ਜੋ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ।

 

ਉਨ੍ਹਾਂ ਰਾਊਂਡ ਗਲਾਸ ਫਾਊਂਡੇਸ਼ਨ ਦੇ ਕੋਆਰਡੀਨੇਟਰ ਸ਼੍ਰੀ ਰੇਸ਼ਮ ਸਿੰਘ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਇਸ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਲਈ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾਵੇ।

 

ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ, ਬੀ.ਆਰ.ਸੀ., ਸੀ.ਡੀ.ਐੱਸ. ਦੇ ਨੁਮਾਇੰਦੇ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪੰਚਾਇਤ ਸਕੱਤਰ ਹਾਜ਼ਰ ਸਨ। 

Leave a Reply

Your email address will not be published. Required fields are marked *